ਫਤਹਿਗੜ੍ਹ ਸਾਹਿਬ ਵਿਖੇ ਐਸਓਆਈ ਦੀ ਵਿਸ਼ੇਸ਼ ਮੀਟਿੰਗ/ ਪੇਪਰ ਲੀਕ ਮਾਮਲੇ ’ਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ/ ਪਟਿਆਲਾ ਯੂਨੀਵਰਸਿਟੀ ਅੱਗੇ ਧਰਨੇ ਸ਼ਾਮਲ ਹੋਣ ਦਾ ਐਲਾਨ

0
3

ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸਓਆਈ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰਨ ਬਾਰੇ ਵਿਚਾਰ ਚਰਚਾ ਹੋਈ। ਮੀਟਿੰਗ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਲੀ ਦਲ ਵੱਲੋਂ ਪੇਪਰ ਲੀਕ ਮਾਮਲੇ ਨੂੰ ਲੈ ਕੇ 6 ਅਗੱਸਤ ਨੂੰ ਪਟਿਆਲਾ ਯੂਨੀਵਰਸਿਟੀ ਅੱਗੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ਪਾਰਟੀ ਦਾ ਵਿਦਿਆਰਥੀ ਵਿੰਗ ਭਰਵੀਂ ਸ਼ਮੂਲੀਅਤ ਕਰੇਗਾ। ਐਸਓਆਈ ਦੇ ਪ੍ਰਧਾਨ ਰਣਵੀਰ ਸਿੰਘ ਅਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਇਸ ਧਰਨੇ ਰਾਹੀਂ ਸਰਕਾਰ ਨੂੰ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਕਰਨ ਲਈ ਜਵਾਬਦੇਹ ਬਣਾਇਆ ਜਾਵੇਗਾ ਅਤੇ ਸਿੱਖਿਆ ਮੰਤਰੀ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ਜਾਵੇਗੀ।

LEAVE A REPLY

Please enter your comment!
Please enter your name here