ਪੰਜਾਬ ਤਰਨ ਤਾਰਨ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਧਰਨਾ/ ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ/ ਹੱਕੀ ਮੰਗਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ By admin - August 5, 2026 0 3 Facebook Twitter Pinterest WhatsApp ਸੰਯੁਕਤ ਕਿਸਾਨ ਗੈਰ ਰਾਜਨੀਤਿਕ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਅਤੇ ਭਾਰਤੀ ਕਿਸਾਨ ਯੂਨੀਅਨ ਮਜੈਲ ਲਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਤਰਨ ਤਾਰਨ ਦੇ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਨ ਤੋਂ ਬਾਅਦ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਸਰਕਾਰ ਤੋ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਤੁਰੰਤ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਛੇਤੀ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਵਿੱਤ ਸਕੱਤਰ ਸਾਹਿਬ ਸਿੰਘ ਸਵਰਾਜ ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਦੁਬਲੀ ਆਦਿ ਨੇ ਦੱਸਿਆ ਕਿ ਉਹਨਾਂ ਦੀਆਂ ਕਾਫੀ ਚਿਰ ਤੋਂ ਮੰਗਾਂ ਲਟਕਦੀਆਂ ਆ ਰਹੀਆਂ ਹਨ ਜਿਸ ਵਿੱਚ ਉਹਨਾਂ ਦੀਆਂ ਮੰਗਾਂ ਹਨ ਕਿ ਲੈਣ ਕੂਲਿੰਗ ਪੋਲਸੀ ਅਤੇ ਬਿਜਲੀ ਸੋਧ ਬਿੱਲ ਐਕਟ ਨੂੰ ਰੱਦ ਕੀਤਾ ਜਾਵੇ ਅਤੇ ਜਿਨਾਂ ਕਿਸਾਨਾਂ ਦੇ ਹੜਾ ਦੌਰਾਨ ਭਾਰੀ ਨੁਕਸਾਨ ਹੋਏ ਹਨ ਉਹਨਾਂ ਦੇ ਬਣਦੇ ਮੁਆਵਜੇ ਉਹਨਾਂ ਨੂੰ ਪਾਏ ਜਾਣ ਜੋ ਅੱਜ ਤੱਕ ਸਰਕਾਰ ਵੱਲੋਂ ਨਹੀਂ ਦਿੱਤੇ ਗਏ ਅਤੇ ਹੋਰ ਕਈ ਐਸੀਆਂ ਮੰਗਾਂ ਹਨ ਜਿਨਾਂ ਨੂੰ ਲੈ ਕੇ ਇਹ ਮੰਗ ਪੱਤਰ ਅੱਜ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਹੈ ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਆਦ ਹਾਜ਼ਰ ਸਨ।