ਮੋਰਿੰਡ ਪੁਲਿਸ ਵੱਲੋਂ ਫਾਇਰਿੰਗ ਮਾਮਲੇ ਦਾ ਦੋਸ਼ੀ ਕਾਬੂ/ ਮੁਲਜ਼ਮ ਤੋਂ ਲਾਇਸੰਸੀ ਹਥਿਆਰ ਤੇ ਥਾਰ ਕਾਰ ਬਰਾਮਦ/ ਪੁਲਿਸ ਨੇ ਰਿਮਾਂਡ ਲੈ ਕੇ ਅਗਲੀ ਜਾਂਚ ਕੀਤੀ ਸ਼ੁਰੂ

0
2

ਮੋਰਿੰਡਾ ਪੁਲਿਸ ਨੇ ਫਾਇਰਿੰਗ ਮਾਮਲੇ ਦੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜਮ ਦੀ ਪਛਾਣ ਜਸਵੀਰ ਸਿੰਘ ਵਾਸੀ ਪਿੰਡ ਸਮਰੌਲੀ ਵਜੋਂ ਹੋਈ ਹੈ। ਪੁਲਿਸ ਨੇ ਇਹ ਕਾਰਵਾਈ ਦਵਿੰਦਰ ਸਿੰਘ ਮਾਵੀ ਪੁੱਤਰ ਸੁਖਦੇਵ ਸਿੰਘ ਵਾਸੀ ਸਲੇਮਪੁਰ ਦੀ ਸ਼ਿਕਾਇਤ ਤੇ ਕੀਤੀ ਹੈ। ਪੁਲਿਸ ਨੇ ਮੁਲਜਮ ਕੋਲੋਂ ਘਟਨਾ ਵੇਲੇ ਵਰਤਿਆ ਗਿਆ ਲਾਇਸੰਸੀ ਪਿਸਟਲ ਅਤੇ ਥਾਰ ਕਾਰ ਵੀ ਬਾਰਮਦ ਕਰ ਲਈ ਹੈ। ਪੁਲਿਸ ਨੇ ਮੁਲਜਮ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਦਵਿੰਦਰ ਸਿੰਘ ਮਾਵੀ ਪੁੱਤਰ ਸੁਖਦੇਵ ਸਿੰਘ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਆਪਣੇ ਦੋਸਤ ਦੇ ਨਾਲ ਪਿੰਡ ਨੂੰ ਜਾ ਰਿਹਾ ਸੀ ਅਤੇ ਅਤੇ ਉਹ ਰੋਡ ਉੱਤੇ ਖੜੇ ਸਨ ਕਿ ਪਿੱਛੋਂ ਆ ਰਹੇ ਹਰਜਿੰਦਰ ਸਿੰਘ ਨੇ ਰਸਤਾ ਲੈਣ ਨੂੰ ਲੈ ਕੇ ਉਹਨਾਂ ਉੱਤੇ ਫਾਇਰਿੰਗ ਕੀਤੀ ਗਈ ਜਿਸ ਦੀ ਇਤਲਾਹ ਉਹਨਾਂ ਵੱਲੋਂ ਥਾਣਾ ਮਰਿੰਡਾ ਵਿਖੇ ਦਿੱਤੀ ਗਈ ਅਤੇ ਪੁਲਿਸ ਨੇ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਹੁਣ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਪੁਲਿਸ ਨੇ ਲਾਇਸੇਂਸੀ ਪਿਸਤੌਲ ਅਤੇ ਥਾਰ ਗੱਡੀ ਬਰਾਮਦ ਕਰ ਲਈ ਹੈ ਅਤੇ ਪੁਲਿਸ ਵੱਲੋਂ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here