ਪੰਜਾਬ ਫਰੀਦਕੋਟ ਦੀ ਡੋਗਰ ਬਸਤੀ ’ਚ ਠੇਕੇ ਦਾ ਵਿਰੋਧ/ ਮੁਹੱਲਾ ਵਾਸੀਆਂ ਨੇ ਜਿੰਦਰਾ ਲਾ ਕੇ ਬੰਦ ਕੀਤਾ ਠੇਕਾ/ ਐਕਸਾਈਜ਼ ਵਿਭਾਗ ਨੇ ਜਾਂਚ ਦਾ ਦਿੱਤਾ ਭਰੋਸਾ By admin - August 6, 2026 0 3 Facebook Twitter Pinterest WhatsApp ਫਰੀਦਕੋਟ ਦੀ ਡੋਗਰ ਬਸਤੀ ਵਿਖੇ ਖੁੱਲ੍ਹੇ ਸ਼ਰਾਬ ਦੇ ਠੇਕੇ ਦਾ ਮੁੱਦਾ ਮੁੜ ਗਰਮਾ ਗਿਆ ਹੈ। ਸਥਾਨਕ ਵਾਸੀਆਂ ਨੇ ਠੇਕੇ ਕਾਰਨ ਪ੍ਰੇਸ਼ਾਨੀਆਂ ਹੋਣ ਦਾ ਹਵਾਲਾ ਦਿੰਦਿਆਂ ਠੇਕਾ ਬੰਦ ਕਰਨ ਦੀ ਮੰਗ ਕੀਤੀ ਹੈ। ਇਸੇ ਦੌਰਾਨ ਇਕੱਤਰ ਹੋਏ ਮੁਹੱਲਾ ਵਾਸੀਆਂ ਨੇ ਠੇਕੇ ਨੂੰ ਤਾਲਾ ਲਗਾ ਕੇ ਪ੍ਰਦਰਸ਼ਨ ਕੀਤਾ। ਲੋਕਾਂ ਦਾ ਕਹਿਣਾ ਹੈ ਕਿ ਠੇਕੇ ਕਾਰਨ ਸਥਾਨਕ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਠੇਕੇ ਨੂੰ ਤੁਰੰਤ ਬੰਦ ਕੀਤਾ ਜਾਵੇਗਾ। ਸਥਾਨਕ ਵਾਸੀਆਂ ਨੇ ਮੰਗ ਪੂਰੀ ਨਾ ਹੋਣ ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਮੁਹੱਲਾ ਨਿਵਾਸੀਆਂ ਅਤੇ ਮੌਜੂਦਾ ਐਮ.ਸੀ. ਨੇ ਦੋਸ਼ ਲਗਾਇਆ ਕਿ ਠੇਕੇ ‘ਤੇ ਸ਼ਰਾਬ ਵੇਚਣ ਦੇ ਨਾਲ-ਨਾਲ ਪਾਣੀ ਅਤੇ ਖਾਣ-ਪੀਣ ਦਾ ਸਮਾਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ, ਜਿਸ ਕਾਰਨ ਲੋਕ ਠੇਕੇ ਦੇ ਬਾਹਰ ਹੀ ਬੈਠ ਕੇ ਸ਼ਰਾਬ ਪੀਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ੇ ਦੀ ਹਾਲਤ ਵਿੱਚ ਕੁਝ ਲੋਕ ਅਸ਼ਲੀਲ ਹਰਕਤਾਂ ਕਰਦੇ ਹਨ, ਜਿਸ ਨਾਲ ਰਾਹਗੀਰਾਂ, ਔਰਤਾਂ ਅਤੇ ਪਰਿਵਾਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁਹੱਲਾ ਨਿਵਾਸੀਆਂ ਨੇ ਇਹ ਵੀ ਕਿਹਾ ਕਿ ਠੇਕੇ ਦੇ ਨੇੜੇ ਹੀ ਮਾਤਾ ਰਾਣੀ ਦਾ ਮੰਦਰ ਅਤੇ ਗੁਰਦੁਆਰਾ ਸਾਹਿਬ ਸਥਿਤ ਹਨ, ਜਿਸ ਕਾਰਨ ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਅਸੁਵਿਧਾ ਹੁੰਦੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਦ ਤੱਕ ਇਹ ਠੇਕਾ ਇੱਥੋਂ ਨਹੀਂ ਹਟਾਇਆ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਮਾਮਲਾ ਗਰਮਾਉਣ ‘ਤੇ ਠੇਕੇ ਦੇ ਕਰਿੰਦੇ ਅਤੇ ਐਕਸਾਈਜ਼ ਵਿਭਾਗ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਮੁਹੱਲਾ ਨਿਵਾਸੀ ਆਪਣੀ ਮੰਗ ‘ਤੇ ਡਟੇ ਰਹੇ ਅਤੇ ਠੇਕਾ ਹਟਾਉਣ ਦੀ ਮੰਗ ਦੁਹਰਾਉਂਦੇ ਰਹੇ। ਉੱਧਰ ਐਕਸਾਈਜ਼ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਇਹ ਇੱਕ ਸਰਕਾਰੀ ਮਨਜ਼ੂਰਸ਼ੁਦਾ ਸ਼ਰਾਬ ਦਾ ਠੇਕਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਮੁਹੱਲਾ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਵਿਭਾਗ ਉਸ ਦਾ ਹੱਲ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਠੇਕੇ ‘ਤੇ ਕਿਸੇ ਨੂੰ ਸ਼ਰਾਬ ਪਿਲਾਉਣ ਦੀ ਇਜਾਜ਼ਤ ਨਹੀਂ ਹੈ। ਫਿਲਹਾਲ ਕਰਿੰਦਾ ਬਦਲਿਆ ਜਾ ਰਿਹਾ ਹੈ ਅਤੇ ਜਦ ਤੱਕ ਠੇਕੇ ਦਾ ਸਥਾਨ ਨਹੀਂ ਬਦਲਦਾ, ਵਿਭਾਗ ਵੱਲੋਂ ਨਿਯਮਤ ਜਾਂਚ ਕੀਤੀ ਜਾਵੇਗੀ। ਮੁਹੱਲਾ ਨਿਵਾਸੀਆਂ ਵੱਲੋਂ ਲਗਾਏ ਗਏ ਦੋਸ਼ ਉਨ੍ਹਾਂ ਦੇ ਬਿਆਨਾਂ ‘ਤੇ ਆਧਾਰਿਤ ਹਨ। ਐਕਸਾਈਜ਼ ਵਿਭਾਗ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਜੇ ਕੋਈ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।