ਗੁਰਦਾਸਪੁਰ ਪੁਲਿਸ ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ/ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਅਹਿਮ ਥਾਵਾਂ ਦੀ ਜਾਂਚ/ ਬੱਸ ਅੱਡੇ ਦਾ ਖੰਗਾਲਿਆ ਕੋਨਾ ਕੋਨਾ

0
2

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੇ ਚੌਕਸੀ ਵਧਾ ਦਿੱਤੀ  ਹੈ। ਪੁਲਿਸ ਵੱਲੋਂ ਸ਼ਹਿਰ ਦੀਆਂ ਅਹਿਮ ਥਾਵਾਂ ਦੀ ਜਾਂਚ ਦੇ ਨਾਲ ਨਾਲ ਨਾਕੇਬੰਦੀ ਕਰ ਕੇ ਸ਼ਰਾਰਤੀ ਅਨਸਰਾਂ ਪਛਾਣ ਕੀਤੀ ਜਾ ਰਹੀ ਹੈ। ਇਸੇ ਤਹਿਤ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਵਿਖੇ ਤਲਾਸ਼ੀ ਮੁਹਿੰਮ ਚਲਾ ਕੇ ਬਾਰੀਕੀ ਨਾਲ ਜਾਂਚ ਕੀਤੀ ਗਈ। ਡੀਐਸਪੀ ਸ਼ਾਹਬਾਜ ਸਿੰਘ ਅਤੇ ਥਾਣਾ ਸਿਟੀ ਮੁਖੀ ਦਵਿੰਦਰ ਪ੍ਰਕਾਸ਼ ਦੀ ਅਗਵਾਈ ਵਿੱਚ ਪੁਲਿਸ ਮੁਲਾਜ਼ਮਾਂ ਨੇ ਬੱਸ ਸਟੈਂਡ ਦਾ ਕੋਨਾ ਕੋਨਾ ਖੰਗਾਲਿਆ ਤੇ ਯਾਤਰੀ ਅਤੇ ਸਮਾਨ ਦੀ ਵੀ ਚੈਕਿੰਗ ਕੀਤੀ।
ਐਸਪੀ ਸ਼ਾਹਬਾਜ਼ ਸਿੰਘ ਦਾ ਕਹਿਣਾ ਹੈ ਕਿ ਅਪਰੇਸ਼ਨ ਪਰਹਾਰ 4 ਦੇ ਤਹਿਤ ਜਿਲ੍ਹੇ ਵਿੱਚ ਦੋ ਦਿਨ ਦੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਚਲਦੇ ਅੱਜ ਬਸ ਸਟੈਂਡ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ ਹੈ ਤਾਂ ਜੋ ਅਪਰਾਧਕ ਕਿਸਮ ਦੇ ਵਿਅਕਤੀਆਂ ਤੇ ਨਜ਼ਰ ਰੱਖੀ ਜਾ ਸਕੇ ਅਤੇ ਕਿਸੇ ਵੀ ਜੁਰਮ ਨੂੰ ਸਮਾਂ ਰਹਿੰਦੇ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here