ਪੰਜਾਬ ਹੁਸ਼ਿਆਰਪੁਰ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ/ 15 ਅਗਸਤ ਦੇ ਮੱਦੇਨਜ਼ਰ ਬੱਸ ਅੱਡੇ ਦੀ ਤਲਾਸ਼ੀ/ ਆਪ੍ਰੇਸ਼ਨ ADGP ਅਤੇ ਐਸਐਸਪੀ ਨੇ ਲਿਆ ਜਾਇਜ਼ਾ By admin - August 7, 2026 0 2 Facebook Twitter Pinterest WhatsApp 15 ਅਗਸਤ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਸੇ ਤਹਿਤ ਹੁਸ਼ਿਆਰਪੁਰ ਦੇ ਬੱਸ ਸਟੈਂਡ ‘ਤੇ ADGP ਸ਼ਿਵ ਕੁਮਾਰ ਵਰਮਾ ਅਤੇ SSP ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ADGP ਸ਼ਿਵ ਕੁਮਾਰ ਵਰਮਾ ਨੇ ਦੱਸਿਆ ਕਿ 1 ਅਗਸਤ ਤੋਂ 15 ਅਗਸਤ ਤੱਕ ਪੂਰੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਾਨਾ ਵਿਸ਼ੇਸ਼ ਆਪ੍ਰੇਸ਼ਨ ਚਲਾਏ ਜਾ ਰਹੇ ਹਨ। 15 ਅਗਸਤ ਦੇ ਸਮਾਗਮਾਂ ਦੀ ਸੁਰੱਖਿਆ ਅਤੇ ਅਧਿਕਾਰੀਆਂ ਦੀ ਬ੍ਰੀਫਿੰਗ ਦੇ ਮੱਦੇਨਜ਼ਰ ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ADGP ਸ਼ਿਵ ਕੁਮਾਰ ਵਰਮਾ ਨੇ ਪੁਲਿਸ ਦੀਆਂ ਕਾਰਵਾਈਆਂ ਅਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਬਾਰੇ ਅਹਿਮ ਜਾਣਕਾਰੀ ਦਿੱਤੀ।