ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਪ੍ਰਕਾਸ਼ ਪੁਰਬ/ ਦੇਸ਼ ਵਿਦੇਸ਼ ਤੋਂ ਪਹੁੰਚੀ ਵੱਡੀ ਗਿਣਤੀ ਸੰਗਤ/ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਲਈ ਪੁਖਤਾ ਪ੍ਰਬੰਧ

0
3

ਸ੍ਰੀ ਦਰਬਾਰ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੰਦਿਆ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਮਨੁੱਖਤਾ ਦੀ ਸੇਵਾ, ਨਿਮਰਤਾ ਅਤੇ ਪਰਉਪਕਾਰ ਦਾ ਸੰਦੇਸ਼ ਦਿੱਤਾ, ਜਿਸ ਤੋਂ ਸਾਨੂੰ ਸਦਾ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ, ਗੁਰਪੁਰਬ ਮੌਕੇ ਰਾਤ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜ਼ੀ ਰਾਹੀਂ ਇਸ ਪਾਵਨ ਦਿਹਾੜੇ ਦੀ ਖੁਸ਼ੀ ਮਨਾਈ ਜਾਵੇਗੀ।

LEAVE A REPLY

Please enter your comment!
Please enter your name here