ਰਾਜਾ ਵੜਿੰਗ ਦਾ ਹਰਪਾਲ ਚੀਮਾ ਵੱਲ ਨਿਸ਼ਾਨਾ/ ਮੁਲਾਜ਼ਮਾਂ ਦੇ ਡੀਏ ਬਾਰੇ ਬਿਆਨ ’ਤੇ ਚੁੱਕੇ ਸਵਾਲ/ ਕਿਹਾ, ਟਾਈਮ ਪਾਸ ਕਰਨਾ ਛੱਡੋ, ਡੀਏ ਕਦੋਂ ਦਿਓਗੇ ਦੱਸੋ

0
2

ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਲਾਜ਼ਮਾਂ ਦੇ ਡੀਏ ਦੇ ਬਕਾਏ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਖਜਾਨਾ ਮੰਤਰੀ ਹਰਪਾਲ ਚੀਮਾ ਦੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਖਜਾਨਾ ਮੰਤਰੀ ਇੰਧਰ-ਉਧਰ ਦੀਆਂ ਗੱਲਾਂ ਕਰ ਕੇ ਮੁਲਾਜ਼ਮਾਂ ਦਾ 14 ਹਜ਼ਾਰ ਕਰੋੜ ਬਕਾਇਆ ਦੇਣ ਤੋਂ ਬਚਣਾ ਚਾਹੁੰਦੇ ਹਨ ਪਰ ਹੁਣ ਲੋਕ ਇਨ੍ਹਾਂ ਦੇ ਗੱਲਾਂ ਵਿਚ ਨਹੀਂ ਆਉਂਣਗੇ।
ਉਨ੍ਹਾਂ ਕਿਹਾ ਕਿ ਜੇਕਰ ਮੁਲਾਜਮਾਂ ਦਾ ਡੀਏ ਦਾ ਬਕਾਇਆ ਨਾ ਦਿੱਤਾ ਤਾਂ ਮੁਲਾਜ਼ਮ ਵਰਗ ਸਰਕਾਰ ਦਾ ਬੁਰਾ ਹਾਲ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੁਪਰੀਮ ਕੋਰਟ ਵਿਚ ਕੇਸ ਪਾ ਕੇ ਮਾਮਲੇ ਨੂੰ ਚੋਣ ਜ਼ਾਬਤੇ ਤਕ ਟਾਲਣਾ ਚਾਹੁੰਦੇ ਹਨ ਪਰ ਹੁਣ ਇਨ੍ਹਾਂ ਦੀਆਂ ਇਹ ਚਲਾਕੀਆਂ ਕੰਮ ਨਹੀਂ ਆਉਣਗੀਆਂ। ਉਨ੍ਹਾਂ ਨੇ ਮੁਲਾਜ਼ਮ ਵਰਗ ਨੂੰ ਵੀ ਆਪਣੇ ਹੱਕਾਂ ਲਈ ਸੁਚੇਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁਲਾਜਮਾਂ ਦੇ ਨਾਲ ਹੈ ਅਤੇ ਕਿਸੇ ਨੂੰ ਵੀ ਮੁਲਾਜਮਾਂ ਦਾ ਹੱਕ ਮਾਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here