ਹੱਥਾਂ ’ਚ ਪੋਸਟਰ ਫੜ ਵਿਧਾਨ ਸਭਾ ਪਹੁੰਚੇ ਪ੍ਰਤਾਪ ਬਾਜਵਾ/ ਨੌਕਰੀਆਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ/ ਬਾਹਰੀ ਲੋਕਾਂ ਨੂੰ ਨੌਕਰੀਆਂ ਦੇਣ ਦਾ ਮੰਗਿਆ ਜਵਾਬ

0
2

 

ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਹੱਥਾਂ ਵਿਚ ਪੋਸਟਰ ਲੈ ਕੇ ਪਹੁੰਚੇ। ਇਨ੍ਹਾਂ ਪੋਸਟਰਾਂ ਉਤੇ ਨੌਕਰੀਆਂ ਦੇ ਮਸਲੇ ਉਤੇ ਵਾਇਟ ਪੇਪਰ ਜਾਰੀ ਕਰਨ ਦੀ ਮੰਗ ਲਿਖੀ ਹੋਈ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਸਰਕਾਰ ਨੌਕਰੀਆਂ ਦੇਣ ਦੇ ਮਾਮਲੇ ਵਿਚ ਫਰਜੀਵਾੜਾ ਕਰ ਰਹੀ ਹੈ, ਜਿਸ ਦੇ ਚਲਦਿਆਂ ਅਸੀਂ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਨੌਕਰੀਆਂ ਬਾਰੇ ਵਾਇਟ ਪੇਪਰ ਜਾਰੀ ਕਰਨ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੌਕਰੀਆਂ ਦੇ ਅੰਕੜਿਆਂ ਨੂੰ ਵਧਾ ਚੜਾ ਕੇ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬੀ ਨੌਜਵਾਨਾਂ ਨੂੰ ਅਣਗੌਲਿਆ ਕਰ ਕੇ ਬਾਹਰੀ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ, ਇਸ ਲਈ ਸਰਕਾਰ ਨੂੰ ਨੌਕਰੀਆਂ ਪ੍ਰਾਪਤ ਕਰਨ ਵਾਲਿਆਂ ਦੀ ਜਾਣਕਾਰੀ ਵੀ ਜਨਤਕ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here