ਅੰਮ੍ਰਿਤਸਰ ਵਿਖੇ ਵਾਰਿਸ ਪੰਜਾਬ ਜਥੇਬੰਦੀ ਦੀ ਮੀਟਿੰਗ/ ਪੰਥਕ ਤੇ ਸਿਆਸੀ ਮਸਲਿਆਂ ਬਾਰੇ ਵਿਚਾਰ-ਚਰਚਾ/ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਐਲਾਨ

0
2

ਅੰਮ੍ਰਿਤਸਰ ਵਿਖੇ ਵਾਰਿਸ ਪੰਜਾਬ ਜਥੇਬੰਦੀ ਦੇ ਇਸਤਰੀ ਵਿੰਗ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਥਕ ਅਤੇ ਸਿਆਸੀ ਮਸਲਿਆਂ ‘ਤੇ ਵਿਚਾਰ-ਚਰਚਾ ਹੋਈ। ਆਗੂਆਂ ਨੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀਆਂ ਨੀਤੀਆਂ ਦਾ ਵਿਰੋਧ ਕਰਨਗੇ। ਉਨ੍ਹਾਂ ਦਾ ਦੋਸ਼ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਮੁੱਦਿਆਂ ਨੂੰ ਲੈ ਕੇ ਲੋੜੀਂਦੀ ਭੂਮਿਕਾ ਨਹੀਂ ਨਿਭਾਈ।
ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਦਿਆਂ ਆਗੂਆਂ ਨੇ ਕਿਹਾ ਕਿ ਸਿੱਖ ਭਾਈਚਾਰਾ ਅਤੀਤ ਦੀਆਂ ਘਟਨਾਵਾਂ ਨੂੰ ਨਹੀਂ ਭੁੱਲਿਆ ਅਤੇ ਅਜਿਹੀਆਂ ਪਾਰਟੀਆਂ ਨੂੰ ਪੰਜਾਬ ਦੀ ਸਿਆਸਤ ਵਿੱਚ ਥਾਂ ਨਹੀਂ ਮਿਲਣੀ ਚਾਹੀਦੀ। ਆਗੂਆਂ ਨੇ ਸ਼੍ਰੋਮਣੀ ਕਮੇਟੀ ਨੂੰ ਲੈ ਕੇ ਵੀ ਸਵਾਲ ਉਠਾਏ।  ਉਨ੍ਹਾਂ ਨੇ ਪੁੱਛਿਆ ਕਿ ਇੱਕ ਨਿੱਜੀ ਚੈਨਲ ਨੂੰ ਪ੍ਰਸਾਰਣ ਨਾਲ ਜੁੜੇ ਮਾਮਲੇ ਵਿੱਚ ਕਰੋੜਾਂ ਰੁਪਏ ਦੀ ਅਦਾਇਗੀ ਕਿਉਂ ਨਹੀਂ ਹੋਈ ਅਤੇ ਸੰਗਤ ਦੇ ਧਨ ਦੀ ਵਰਤੋਂ ਕਿਸ ਆਧਾਰ ‘ਤੇ ਕੀਤੀ ਜਾ ਰਹੀ ਹੈ।
ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦਿੱਤਾ ਜਾਵੇ ਅਤੇ ਸੰਗਤ ਦੇ ਪੈਸੇ ਦੀ ਪੂਰੀ ਜਵਾਬਦੇਹੀ ਨਿਰਧਾਰਤ ਕੀਤੀ ਜਾਵੇ। ਮੀਟਿੰਗ ਵਿੱਚ ਮੌਜੂਦ ਇਸਤਰੀ ਵਿੰਗ ਦੀਆਂ ਮੈਂਬਰਾਂ ਨੇ ਵੀ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੇ ਕੰਮ ਪੰਥਕ ਸੰਸਥਾਵਾਂ ਨੂੰ ਕਰਨੇ ਚਾਹੀਦੇ ਸਨ, ਉਹ ਹੋਰ ਜਥੇਬੰਦੀਆਂ ਨੂੰ ਕਰਨੇ ਪੈ ਰਹੇ ਹਨ। ਮੀਟਿੰਗ ਦੇ ਅੰਤ ਵਿੱਚ ਆਗੂਆਂ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦਾ ਬਾਈਕਾਟ ਕਰਨਗੇ।

LEAVE A REPLY

Please enter your comment!
Please enter your name here