ਪੰਜਾਬ ਗੁਰਦਾਸਪੁਰ ’ਚ ਸੜਕ ਕੰਢੇ ਮਿੱਟੀ ਪਾਉਣ ਦਾ ਕੰਮ ਸ਼ੁਰੂ/ ਇਕ ਸਾਲ ਪਹਿਲਾਂ ਹੜਾਂ ਕਾਰਨ ਰੁੜੇ ਸੀ ਕਿਨਾਰੇ/ ਲੋਕਾਂ ਨੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ By admin - August 8, 2026 0 3 Facebook Twitter Pinterest WhatsApp ਗੁਰਦਾਸਪੁਰ ਦੋਰਾਂਗਲਾ ਮਾਰਗ ’ਤੇ ਪੈਂਦੀ ਸੜਕ ਦੇ ਕਿਨਾਰਿਆਂ ਦੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸਾਲ ਪਹਿਲਾਂ ਆਏ ਹੜ੍ਹਾਂ ਕਾਰਨ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਮਾਰਗ ਨੂੰ ਜੋੜਦੀ ਸੜਕ ਦੇ ਕਿਨਾਰੇ ਪਾਣੀ ਵਿੱਚ ਬਹਿ ਗਏ ਸਨ। ਸੜਕ ਕੰਢੇ ਪਏ ਡੂੰਘੇ ਟੋਇਆ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਸਨ। ਲੋਕਾਂ ਦੀ ਮੰਗ ਨੂੰ ਵੇਖਦਿਆਂ ਡਿਪਟੀ ਕਮਿਸ਼ਨਰ ਵੱਲੋਂ ਬਰਮਾਂ ਤੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਸਥਾਨਕ ਵਾਸੀਆਂ ਨੇ ਇਸ ਉਪਰਾਲੇ ਬਦਲੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਮੀਡੀਆ ਅਦਾਰੇ ਅਤੇ ਵੱਖ-ਵੱਖ ਜਥੇਬੰਦੀਆਂ ਦੇ ਵੱਲੋਂ ਇਸ ਮੁੱਦੇ ਨੂੰ ਗੰਭੀਰਤਾ ਦੇ ਨਾਲ ਚੁੱਕਿਆ ਗਿਆ ਅਤੇ ਡਿਪਟੀ ਕਮਿਸ਼ਨਰ ਆਦਿੱਤੇ ਉਪਲ ਦੇ ਨਾਲ ਗੱਲਬਾਤ ਕੀਤੀ ਗਈ ਮੰਗ ਪੱਤਰ ਦਿੱਤਾ ਗਿਆ ਜਿਸ ਤੋਂ ਬਾਅਦ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਦਿੱਤਯ ਉਪਲ ਦੇ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਸੜਕਾਂ ਦੇ ਕਿਨਾਰਿਆਂ ਤੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਤਮਾਮ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਿਪਟੀ ਕਮਿਸ਼ਨਰ ਦਿੱਤੇ ਉੱਪਲ ਦਾ ਧੰਨਵਾਦ ਕੀਤਾ ਗਿਆ ਉੱਥੇ ਹੀ ਛੋਟੇ ਬੱਚਿਆਂ ਵੱਲੋਂ ਵੀ ਜੋ ਸਕੂਲ ਜਾਂਦੇ ਹਨ ਉਹਨਾਂ ਵੱਲੋਂ ਵੀ ਕੰਮ ਸ਼ੁਰੂ ਕਰਨ ਤੇ ਇਸ ਦਾ ਧੰਨਵਾਦ ਕੀਤਾ ਗਿਆ।