ਮੋਗਾ ਪੁਲਿਸ ਵੱਲੋਂ ਨਸ਼ੇ ਦੀ ਖੇਪ ਸਮੇਤ ਤਸਕਰ ਕਾਬੂ/ ਰਾਜਸਥਾਨ ਤੋਂ ਲਿਆਂਦੀ 80 ਕਿਲੋ ਚੂਰਾ ਪੋਸਤ ਬਰਾਮਦ/ ਟੈਂਕਰ ਅੰਦਰ ਛੁਪਾ ਕੇ ਲਿਆਂਦੀ ਗਈ ਸੀ ਖੇਪ

0
3

ਮੋਗਾ ਪੁਲਿਸ ਨੇ ਰਾਜਸਥਾਨ ਤੋਂ ਨਸ਼ੀਲੇ ਪਦਾਰਥ ਲਿਆ ਕੇ ਪੰਜਾਬ ਅੰਦਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਇਕ ਮੈਂਬਰ ਨੂੰ 80 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਨਸ਼ੇ ਦੀ ਇਹ ਖੇਪ ਟੈਂਕਰ ਵਿਚ ਛੁਪਾ ਕੇ ਲਿਆਂਦੀ ਜਾ ਰਹੀ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਾਸੀ ਮਸੀਤਾ ਮੋਗਾ ਵਜੋਂ ਹੋਈ ਹੈ ਜੋ ਟਰੱਕ ਟਰਾਈਵਰ ਵਜੋਂ ਕੰਮ ਕਰਦਾ ਹੈ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਸਿਟੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਸਦਰ ਦੇ ਹਰਪ੍ਰੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਰਾਜਸਥਾਨ ਤੋਂ ਚੂਰਾ ਪੋਸਤ ਲਿਆ ਕੇ ਕੈਂਟਰ ਰਾਹੀਂ ਮੋਗਾ ਜ਼ਿਲ੍ਹੇ ਦੀ ਸਬ-ਤਹਿਸੀਲ ਧਰਮਕੋਟ ਇਲਾਕੇ ਵਿੱਚ ਸਪਲਾਈ ਕਰਦਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਡਗਰੂ ਫਾਟਕਾਂ ਨੇੜੇ ਨਾਕਾਬੰਦੀ ਕੀਤੀ। ਸ਼ੱਕੀ ਕੈਂਟਰ ਨੂੰ ਰੋਕ ਕੇ ਤਲਾਸ਼ੀ ਦੌਰਾਨ ਡਰਾਈਵਰ ਸੀਟ ਦੇ ਪਿੱਛੇ ਬਣੇ ਕੈਬਿਨ ਵਿੱਚੋਂ 20-20 ਕਿਲੋਗ੍ਰਾਮ ਦੇ ਚਾਰ ਗੱਟੇ, ਕੁੱਲ 80 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ।
ਡੀਐਸਪੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਾਸੀ ਮਸੀਤਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜਮ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here