Uncategorized ਅੰਮ੍ਰਿਤਸਰ ’ਚ ਕੱਪੜਿਆਂ ਦੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - June 9, 2025 0 10 Facebook Twitter Pinterest WhatsApp ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ ਅੰਦਰ ਇਕ ਕੱਪੜਿਆਂ ਦੇ ਸ਼ੋਅਰੂਮ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਐ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਖਬਰਾਂ ਮੁਤਾਬਕ ਅੱਗ ਸ਼ੋਅਰੂਮ ਦੀ ਸਭ ਤੋਂ ਉਪਰਲੀ ਮੰਜਿਲ ਤੇ ਲੱਗੀ ਸੀ, ਜਿਸ ਦੇ ਚਲਦਿਆਂ ਫਾਇਰ ਬ੍ਰਿਗੇਡ ਮੁਲਾਜਮਾਂ ਨੂੰ ਦੀਵਾਰ ਤੋੜ ਕੇ ਅੰਦਰ ਦਾਖਲ ਹੋਣਾ ਪਿਆ। ਮੌਕੇ ਤੇ ਮੌਜੂਦ ਅਧਿਕਾਰੀਆਂ ਮੁਤਾਬਕ ਅੱਗ ਤੇ ਸਮਾਂ ਰਹਿੰਦੇ ਕਾਬੂ ਪਾ ਲਿਆ ਗਿਆ ਐ, ਦੇਰ ਹੋਣ ਦੀ ਸੂਰਤ ਵਿਚ ਵੱਡਾ ਨੁਕਸਾਨ ਹੋ ਸਕਦਾ। ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਅੱਗ ਲੱਗਣ ਦੀ ਵਜ੍ਹਾਂ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਐ। ਮੌਕੇ ਤੇ ਮੌਜੂਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਸਵੇਰੇ 10 ਵਜੇ ਦੇ ਕਰੀਬ ਅੱਗ ਲੱਗਣ ਦੀ ਸੁਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਅੱਗ ਸ਼ੋਰੂਮ ਦੀ ਸਭ ਤੋਂ ਉੱਪਰਲੀ ਮੰਜ਼ਿਲ ਵਿੱਚ ਲੱਗੀ ਸੀ। ਉਚੀ ਮੰਜ਼ਿਲ ਤੇ ਅੱਗ ਹੋਣ ਕਾਰਨ ਬੁਝਾਉ ਕਾਰਵਾਈ ਵਿੱਚ ਮੁਸ਼ਕਲ ਆਈ, ਪਰ ਫਾਇਰ ਮੁਲਾਜਮਾਂ ਨੇ ਕੰਧ ਤੋੜ ਕੇ ਅੰਦਰ ਦਾਖਲ ਹੋ ਕੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ, ਜਿਸ ਕਾਰਨ ਵੱਡਾ ਹਾਦਸਾ ਟਲ ਗਿਆ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। ਨੁਕਸਾਨ ਦੀ ਬਾਰੇ ਪੁੱਛਣ ‘ਤੇ ਅਧਿਕਾਰੀ ਨੇ ਕਿਹਾ ਕਿ ਇਹ ਸਿਰਫ਼ ਸ਼ੋਰੂਮ ਦੇ ਮਾਲਿਕ ਵਲੋਂ ਹੀ ਸਹੀ ਤੌਰ ‘ਤੇ ਦੱਸਿਆ ਜਾ ਸਕਦਾ ਹੈ। ਇਸ ਹਾਦਸੇ ਕਾਰਨ ਇਲਾਕੇ ਵਿੱਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਜੋ ਅੱਗ ਤੇ ਕਾਬੂ ਪਾ ਲੈਣ ਬਾਅਦ ਸ਼ਾਂਤ ਹੋ ਗਿਆ। ਮੌਕੇ ਤੇ ਪਹੁੰਚੀ ਪੁਲਿਸ ਨੇ ਵੀ ਸਥਿਤੀ ਸੰਭਾਲਣ ਵਿਚ ਮਦਦ ਕੀਤੀ।