ਪੰਜਾਬ ਮੋਗਾ ਪੁਲਿਸ ਵੱਲੋਂ ਨਕਲੀ ਮਹਿਲਾ ASI ਗ੍ਰਿਫਤਾਰ/ ਫਰਜ਼ੀ ਆਈ-ਕਾਰਡ ਤੇ ਵਰਦੀ ਬਰਾਮਦ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭੀ By admin - August 8, 2026 0 2 Facebook Twitter Pinterest WhatsApp ਮੋਗਾ ਪੁਲਿਸ ਵੱਲੋਂ ਪੰਜਾਬ ਪੁਲਿਸ ਦੀ ਨਕਲੀ ਮਹਿਲਾ ਏਐਸਆਈ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਮੁਲਜ਼ਮਾਂ ਦੀ ਪਛਾਣ ਕੋਮਲਪ੍ਰੀਤ ਕੌਰ ਪੁੱਤਰੀ ਬਖਸ਼ੀਸ਼ ਸਿੰਘ ਵਾਸੀ ਚੰਦੇਵਾਲਾ ਮੋੜ ਫਿਰੋਜ਼ਪੁਰ ਹਾਲ ਵਾਸੀ ਜ਼ੀਰਾ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਪੰਜਾਬ ਪੁਲਿਸ ਦੇ ਏਐਸਆਈ ਰੈਂਕ ਦੀ ਵਰਦੀ, ਇੱਕ ਬੈਲਟ, ਇੱਕ ਜੋੜਾ ਬੂਟ, ਇੱਕ ਪੀ-ਕੈਪ, ਦੋ ਪ੍ਰਾਈਵੇਟ ਮਾਰਕਾ ਵਾਕੀ-ਟਾਕੀ ਸੈੱਟ ਅਤੇ ਫਰਜ਼ੀ ਆਈ-ਕਾਰਡ ਦੀ ਲੈਮੀਨੇਟਡ ਕਾਪੀ ਬਰਾਮਦ ਕੀਤੀ ਗਈ। ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਮੁਲਜਮ ਨੇ ਇਹ ਡਰਾਮਾ ਚੰਗੇ ਘਰ ਵਿਚ ਵਿਆਹ ਕਰਵਾਉਣ ਦੇ ਮਕਸਦ ਨਾਲ ਕੀਤਾ ਸੀ। ਪੁਲਿਸ ਨੇ ਮੁਲਜ਼ਮਾ ਦਾ ਅਦਾਲਤ ਤੋਂ ਇਕ ਦਿਨਾਂ ਰਿਮਾਂਡ ਹਾਸਲ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਨੰਬਰ 201 ਮਿਤੀ 05.08.2026 ਅਧੀਨ ਧਾਰਾ 204, 205 ਅਤੇ 318(4) BNS ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੂੰ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਨਾਕਾਬੰਦੀ ਦੌਰਾਨ ਗੁਪਤ ਇਤਲਾਹ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ। ਮੁੱਢਲੀ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਫਰਜ਼ੀ ਆਈ-ਕਾਰਡ ਅਤੇ ਪੁਲਿਸ ਵਰਦੀ ਕਿੱਥੋਂ ਅਤੇ ਕਿਸ ਦੀ ਮਦਦ ਨਾਲ ਤਿਆਰ ਕਰਵਾਈ ਗਈ, ਇਸ ਸਬੰਧੀ ਹੋਰ ਕੌਣ-ਕੌਣ ਵਿਅਕਤੀ ਸ਼ਾਮਲ ਹਨ ਅਤੇ ਕੀ ਦੋਸ਼ਣ ਵੱਲੋਂ ਇਸ ਫਰਜ਼ੀ ਪਛਾਣ ਦੀ ਵਰਤੋਂ ਕਰਕੇ ਹੋਰ ਕੋਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਨੇ ਹੋਰ ਕਿੰਨੇ ਲੋਕਾਂ ਨੂੰ ਆਪਣੇ ਆਪ ਨੂੰ ਪੁਲਿਸ ਅਧਿਕਾਰੀ ਦੱਸ ਕੇ ਗੁੰਮਰਾਹ ਕੀਤਾ ਅਤੇ ਕੀ ਇਸ ਮਾਮਲੇ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਹੈ। ਗ੍ਰਿਫਤਾਰੀ ਵੇਲੇ ਉਸ ਨੇ ਪੀਲੇ ਰੰਗ ਦਾ ਸੂਟ, ਹੱਥਾਂ ਵਿੱਚ ਮਹਿੰਦੀ ਅਤੇ ਲਾਲ ਚੂੜਾ ਪਾਇਆ ਹੋਇਆ ਸੀ। ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੋਮਲਪ੍ਰੀਤ ਨੇ ਵੱਡੇ ਘਰ ਵਿੱਚ ਵਿਆਹ ਕਰਨ ਦੀ ਨੀਅਤ ਨਾਲ ਆਪਣੇ ਆਪ ਨੂੰ ਐਸਐਚਓ ਦੱਸਣ ਦਾ ਡਰਾਮਾ ਰਚਿਆ ਸੀ। ਪੁਲਿਸ ਨੇ ਉਸ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।