ਪੰਜਾਬ ਨੰਗਲ ਵਿਖੇ ਕਾਂਗਰਸ ਪਾਰਟੀ ਦਾ ਸ਼ਕਤੀ ਪ੍ਰਦਰਸ਼ਨ/ ‘ਹਰ ਬੂਥ ਕਾਂਗਰਸ ਮਜ਼ਬੂਤ ਮਿਸ਼ਨ’ ਤਹਿਤ ਵੱਡਾ ਇਕੱਠ/ ਪ੍ਰਧਾਨ ਰਾਜਾ ਵੜਿੰਗ ਨੇ ਵਿਰੋਧੀਆਂ ਵੱਲ ਸਾਧੇ ਤਿੱਖੇ ਨਿਸ਼ਾਨੇ By admin - August 8, 2026 0 2 Facebook Twitter Pinterest WhatsApp ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਵੱਲੋਂ ਅੱਜ ਨੰਗਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮਿਸ਼ਨ “ਹਰ ਬੂਥ ਕਾਂਗਰਸ ਮਜ਼ਬੂਤ ਮਿਸ਼ਨ” ਤਹਿਤ ਵੱਡਾ ਇਕੱਠ ਕੀਤਾ। ਇਕੱਠ ਵਿਚ ਰਾਜਾ ਵੜਿੰਗ ਤੋਂ ਇਲਾਵਾ ਪੰਜਾਬ ਇੰਚਾਰਜ ਭੂਪੇਸ਼ ਬਘੇਲ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਸਮੇਤ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਉਹ ਇਸ ਸਮੇਂ ਸੰਸਦ ਮੈਂਬਰ ਹਨ ਪਰ ਜੇਕਰ ਹਾਈਕਮਾਨ ਟਿਕਟ ਦਿੰਦੀ ਹੈ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਨ। ਅਕਾਲੀ-ਭਾਜਪਾ ਗਠਜੋੜ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵਜੂਦ ਖਤਮ ਹੋਣ ਕਿਨਾਰੇ ਹੈ, ਜਿਸ ਦੇ ਚਲਦਿਆਂ ਸੁਖਬੀਰ ਬਾਦਲ ਭਾਜਪਾ ਨਾਲ ਬਿਨਾਂ ਸ਼ਰਤ ਗਠਜੋੜ ਦੀਂਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਉਨ੍ਹਾਂ ਉਮੀਦਵਾਰਾਂ ਦੀ ਸਿਫ਼ਾਰਸ਼ ਨਹੀਂ ਕਰਨਗੇ ਜੋ ਦੋ ਜਾਂ ਤਿੰਨ ਵਾਰ ਲਗਾਤਾਰ ਚੋਣਾਂ ਹਾਰ ਚੁੱਕੇ ਹਨ। ਮੌਜੂਦਾ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪ੍ਰੋਗਰਾਮਾਂ ਨੂੰ ਪ੍ਰਭਾਵਿਤ ਕਰਨ ਲਈ ਸਰਕਾਰ ਵੱਲੋਂ ਲੋਕ ਭੇਜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿੱਜੀ ਇੱਛਾ ਹੈ ਕਿ ਰਾਣਾ ਕੇ.ਪੀ. ਸਿੰਘ 2027 ਵਿੱਚ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਅੱਗੇ ਆਉਣ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਟਿਕਟਾਂ ਦੇਣ ਦਾ ਫੈਸਲਾ ਕਾਂਗਰਸ ਹਾਈਕਮਾਨ ਕਰੇਗੀ।