ਮੋਹਾਲੀ ਵਿਖੇ ਹੋਇਆ ਨਿਯੁਕਤੀ ਪੱਤਰ ਵੰਡ ਸਮਾਰੋਹ/ ਮੁੱਖ ਮੰਤਰੀ ਨੇ 866 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ/ ਸਰਕਾਰ ਹੁਣ ਤੱਕ ਦੇ ਚੁੱਕੀ 69,094 ਸਰਕਾਰੀ ਨੌਕਰੀਆਂ

0
4

ਮੋਹਾਲੀ ਦੇ ਵਿਕਾਸ ਭਵਨ ਵਿਖੇ ਹੋਏ ਨਿਯਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ 866 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯਕਤੀ ਪੱਤ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਲਗਾਤਾਰ ਨੌਕਰੀਆਂ ਦਿੱਤੀਆਂ ਜਾ ਰਹੀਆਂ ਨੇ, ਜਿਸ ਦੇ ਚਲਦਿਆਂ ਸਰਕਾਰ 69 ਹਜ਼ਾਰ 94 ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਦਕਾ ਨੌਜਵਾਨਾਂ ਦਾ ਸਿਸਟਮ ਵਿਚ ਭਰੋਸਾ ਵਧਿਆ ਹੈ ਅਤੇ ਕਈ ਨੌਜਵਾਨ ਕਈ ਕਈ ਨੌਕਰੀਆਂ ਪ੍ਰਾਪਤ ਕਰਨ ਵਿਚ ਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਨੌਜਵਾਨਾਂ ਦਾ ਵਿਦੇਸ਼ ਵੱਲ ਜਾਣ ਦਾ ਰੁਝਾਨ ਵੀ ਘਟਿਆ ਅਤੇ ਕਈ ਬਾਹਰ ਗਏ ਨੌਜਵਾਨ ਵਾਪਸ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਕੰਮ ਕੀਤੇ ਨੇ, ਜਿਸ ਦੇ ਚਲਦਿਆਂ ਪੰਜਾਬ ਸਿੱਖਿਆ ਦੇ ਖੇਤਰ ਵਿਚ ਕੇਰਲਾ ਨੂੰ ਪਛਾੜ ਕੇ ਪਹਿਲੇ ਨੰਬਰ ਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ 882 ਬੱਚਿਆਂ ਨੇ ਨੀਟ ਦਾ ਪੇਪਰ ਕੀਤਾ ਹੈ ਜੋ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋਇਆ ਹੈ।

LEAVE A REPLY

Please enter your comment!
Please enter your name here