ਮੋਗਾ ’ਚ ਅਚਾਨਕ ਬਦਲਿਆਂ ਮੌਸਮ ਦੇ ਮਿਜ਼ਾਜ਼/ ਅੱਧੇ ਘੰਟੇ ਦੀ ਤੇਜ਼ ਬਾਰਿਸ਼ ਨੇ ਕੀਤਾ ਜਲਥਲ/ ਰੇਲਵੇ ਅੰਡਰਬ੍ਰਿਜ ਸਮੇਤ ਕਈ ਥਾਵਾਂ ’ਤੇ ਭਰਿਆ ਪਾਣੀ

0
2

ਮੋਗਾ ਸ਼ਹਿਰ ਅੰਦਰ ਅਚਾਨਕ ਬਦਲੇ ਮੌਸਮ ਦੇ ਮਿਜ਼ਾਜ਼ ਕਾਰਨ ਪਈ ਕੁੱਝ ਸਮੇਂ ਦੀ ਬਾਰਿਸ਼ ਨੇ ਜਲਥਲ ਕਰ ਦਿੱਤੀ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ ਹੈ ਉੱਥੇ ਹੀ ਨੀਵੀਆਂ ਥਾਵਾਂ ਤੇ ਪਾਣੀ ਭਰਨ ਕਾਰਨ ਪ੍ਰੇਸ਼ਾਨੀ ਸਹਿਣੀ ਪਈ। ਜਾਣਕਾਰੀ ਅਨੁਸਾਰ ਕਰੀਬ ਅੱਧੇ ਘੰਟੇ ਤੱਕ ਹੋਈ ਤੇਜ਼ ਬਾਰਿਸ਼ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਰੇਲਵੇ ਅੰਡਰਬ੍ਰਿਜ ਵਿੱਚ ਵੀ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਦੱਸਣਯੋਗ ਹੈ ਕਿ ਸਾਉਣ ਮਹੀਨੇ ਦੌਰਾਨ ਮੌਸਮ ਦੇ ਬਦਲਦੇ ਮਿਜ਼ਾਜ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੁੰਦਾ ਹੈ। ਸਵੇਰੇ ਜਿੱਥੇ ਤੇਜ਼ ਧੁੱਪ ਨਿਕਲੀ ਹੋਈ ਸੀ, ਉੱਥੇ ਕੁਝ ਹੀ ਸਮੇਂ ਬਾਅਦ ਅਚਾਨਕ ਆਸਮਾਨ ਵਿੱਚ ਬੱਦਲ ਛਾ ਗਏ ਅਤੇ ਤੇਜ਼ ਬਾਰਿਸ਼ ਸ਼ੁਰੂ ਹੋ ਗਈ। ਬਾਰਿਸ਼ ਕਾਰਨ ਜਿੱਥੇ ਸ਼ਹਿਰ ਵਿੱਚ ਪਾਣੀ ਭਰਨ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ, ਉੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਵੀ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਮੋਗਾ ਸਮੇਤ ਪੰਜਾਬ ਦੇ ਕਈ ਇਲਾਕਿਆਂ ਲਈ ਮੌਸਮ ਖਰਾਬ ਰਹਿਣ ਦੀ ਚਿਤਾਵਨੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਅਚਾਨਕ ਹੋਈ ਇਸ ਬਾਰਿਸ਼ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਵੀ ਪਾਣੀ ਭਰ ਗਿਆ ਹੈ।

LEAVE A REPLY

Please enter your comment!
Please enter your name here