ਪੰਜਾਬ ਸਰਹਿੰਦ ਨੇੜੇ ਸੜਕ ਹਾਦਸੇ ’ਚ 3 ਕਾਂਵੜੀਆਂ ਦੀ ਮੌਤ/ ਜੀਟੀ ਰੋਡ ਤੇ ਤੇਜ਼ ਰਫਤਾਰ ਗੱਡੀ ਨੇ ਮਾਰੀ ਟੱਕਰ/ ਤਿੰਨ ਦੀ ਮੌਤ, ਇਕ ਗੰਭੀਰ ਜ਼ਖਮੀ By admin - August 9, 2026 0 2 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਕਾਵੜੀਆਂ ਦੀ ਮੌਤ ਜਦਕਿ ਇਕ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੋਟਕਪੂਰਾ ਸ਼ਹਿਰ ਨਾਲ ਸਬੰਧਤ 6 ਕਾਵੜੀਏ ਉਤਰਾਖੰਡ ਦੇ ਗੰਗੋਤਰੀ ਤੋਂ ਪਵਿੱਤਰ ਜਲ ਲੈ ਕੇ ਵਾਪਸ ਪਰਤ ਰਹੇ ਸਨ ਕਿ ਜੀਟੀ ਰੋਡ ਤੇ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 3 ਜਣਿਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਵਿੱਚ ਜ਼ਖ਼ਮੀ ਦੀ ਪਹਿਚਾਨ ਮੁਕੇਸ਼ ਕੁਮਾਰ ਵੱਜੇ ਹੋਈ ਹੈ ਜਦਕਿ ਮ੍ਰਿਤਕਾਂ ਦੀ ਪਹਿਚਾਣ ਮਹਿੰਦਰਪਾਲ, ਦੀਪਕ ਅਤੇ ਜਗਦੀਸ਼ ਮਿੱਤਲ ਸਾਰੇ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਮੌਕੇ ਤੇ ਮੌਜੂਦ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਦੋ ਵਜੇ ਉਹ ਛੇ ਕਾਂਵੜੀਏ ਜਦੋਂ ਸਰਹਿੰਦ ਜੀ.ਟੀ. ਰੋਡ ਤੋਂ ਗੁਜ਼ਰ ਰਹੇ ਸਨ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਇੱਕ ਗੱਡੀ ਨੇ ਉਸ ਤੋਂ ਅੱਗੇ ਤੁਰੇ ਜਾ ਰਹੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੇ ਤਿੰਨ ਸਾਥੀ ਕਾਂਵੜੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ।