ਲੁਧਿਆਣਾ ’ਚ ਪੀੜਤ ਪਰਿਵਾਰ ਨੂੰ ਮਿਲੇ ਰਵਨੀਤ ਬਿੱਟੂ/ ਕਤਲ ਕੀਤੇ ਨੌਜਵਾਨ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ/ ਪਰਿਵਾਰ ਨੂੰ ਇਨਸਾਫ ’ਚ ਪੂਰਨ ਸਹਿਯੋਗ ਦੇ ਦਿੱਤਾ ਭਰੋਸਾ

0
2

ਭਾਜਪਾ ਆਗੂ ਰਵਨੀਤ ਬਿੱਟੂ ਅੱਜ ਲੁਧਿਆਣਾ ਸ਼ਹਿਰ ਦੀ ਜੋਧੇਵਾਲ ਬਸਤੀ ਇਲਾਕੇ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਗੋਲੀ ਕਾਂਡ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਵਿਚ ਪੂਰਨ ਸਾਥ ਦੇਣ ਦਾ ਭਰੋਸਾ ਦਿੱਤਾ। ਪਰਿਵਾਰ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਉਨ੍ਹਾਂ ਕਿਹਾ ਕਿ ਲੁਧਿਆਣੇ ਸਮੇਤ ਪੂਰੇ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਪਰ ਸਰਕਾਰ ਇਸ ਨੂੰ ਸਾਂਭਣ ਵਿਚ ਨਾਕਾਮ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਪਰਾਧੀ ਏਕੇ-47 ਵਰਗੀਆਂ ਬੰਦੂਕਾਂ ਨਾਲ ਘਟਨਾਵਾਂ ਅੰਜ਼ਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਲਾਇਕੀ ਦੇ ਚਲਦਿਆਂ ਪੰਜਾਬ ਦਰਿਆਵਾਂ ਦੀ ਧਰਤੀ ਪੰਜਾਬ ਅੰਦਰ ਨਸ਼ੇ ਤੇ ਖੂਨ ਦੀਆਂ ਨਦੀਆਂ ਵੱਗ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ‘ਜੰਗਲ ਰਾਜ’ ਬਣ ਚੁੱਕਾ ਹੈ। ਸੂਬੇ ਵਿੱਚ ਕਤਲ, ਫਿਰੌਤੀਆਂ ਅਤੇ ਲੁੱਟ-ਖੋਹ ਰੋਜ਼ਾਨਾ ਦੀ ਗੱਲ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਅਪਰਾਧੀ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ, ਜਦੋਂ ਕਿ ਪੁਲਿਸ ਅਤੇ ਸਰਕਾਰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ। ਉਧਰ ਪੀੜਤ ਪਰਿਵਾਰ ਨੇ ਵੀ ਇਨਸਾਫ ਮਿਲਣ ਤਕ ਨੌਜਵਾਨ ਦਾ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੀੜਤ ਪਰਿਵਾਰ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਮ੍ਰਿਤਕ ਦਾ ਪੋਸਟਮਾਰਟਮ ਜਾਂ ਸਸਕਾਰ ਨਹੀਂ ਕਰਨਗੇ।

LEAVE A REPLY

Please enter your comment!
Please enter your name here