ਪੰਜਾਬ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਪਹੁੰਚੇ ਸੀਐਮ ਮਾਨ/ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ By admin - August 9, 2026 0 4 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਡੇਰਾ ਸਚਖੰਡ ਬੱਲਾਂ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਕੇਂਦਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਅਧਿਐਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਅਤੇ ਮਾਨਵਤਾ ਲਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਸੰਤ ਨਿਰੰਜਣ ਦਾਸ ਨੂੰ ਧਾਰਮਿਕ ਕੰਮਾਂ ਲਈ ਮਿਲੇ ਪਦਮ ਸ਼੍ਰੀ ਦਾ ਜ਼ਿਕਰ ਵੀ ਕੀਤਾ। ਸਰਕਾਰ ਦੇ ਵਿੱਦਿਆ ਦੇ ਖੇਤਰ ਵਿਚ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਸਦਕਾ ਪੰਜਾਬ ਵਿੱਦਿਆ ਦੇ ਖੇਤਰ ਵਿਚ 27 ਨੰਬਰ ਤੋਂ ਪਹਿਲੇ ਨੰਬਰ ਤੇ ਆ ਗਿਆ ਹੈ। ਸਰਕਾਰ ਬਣਨ ਤੋਂ ਬਾਅਦ ਹੁਣ ਤਕ 882 ਬੱਚਿਆਂ ਨੇ ਨੀਟ ਦਾ ਪੇਪਰ ਕਲੀਅਰ ਕੀਤਾ ਹੈ ਜੋ ਸਰਕਾਰ ਦੇ ਵਿੱਦਿਆ ਲਈ ਕੀਤੇ ਕੰਮਾਂ ਦਾ ਸਬੂਤ ਹੈ। ਜਾਣਕਾਰੀ ਅਨੁਸਾਰ 10 ਏਕੜ ਜ਼ਮੀਨ ਵਿਚ ਬਣਨ ਵਾਲੇ ਇਸ ਅਧਿਐਨ ਕੇਂਦਰ ’ਤੇ 25 ਕਰੋੜ ਖਰਚਾ ਆਉਣ ਦਾ ਅਨੁਮਾਨ ਹੈ, ਜਿਸ ਵਿਚੋਂ 6.25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇੱਥੇ ਉੱਚ-ਪੱਧਰੀ ਖੋਜ ਕੇਂਦਰ ਗੁਰੂ ਰਵਿਦਾਸ ਜੀ ਦੀ ਬਾਣੀ, ਸਮਾਜਿਕ ਬਰਾਬਰੀ ਦੇ ਸੰਦੇਸ਼ ਅਤੇ ਮਾਨਵਤਾਵਾਦੀ ਫ਼ਲਸਫ਼ੇ ‘ਤੇ ਪੀ.ਐਚ.ਡੀ. ਅਤੇ ਉੱਚ-ਪੱਧਰੀ ਖੋਜ ਕਰਨ ਵਾਲੇ ਵਿਦਵਾਨਾਂ ਲਈ ਵਿਸ਼ੇਸ਼ ਲਾਇਬ੍ਰੇਰੀ ਅਤੇ ਰਿਸਰਚ ਬਲਾਕ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਵਿੱਚ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਬਣਾਈ ਜਾਵੇਗੀ , ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ, ਯਾਤਰਾਵਾਂ ਅਤੇ ਬਾਣੀ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਸੰਭਾਲੇ ਜਾਣਗੇ। ਉਧਰ ਅਧਿਐਨ ਕੇਂਦਰ ਦੇ ਨੀਂਹ ਪੱਥਰ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿੱਚ ਅਥਾਹ ਖ਼ੁਸ਼ੀ ਦੀ ਲਹਿਰ ਹੈ ਅਤੇ ਇਸ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪ੍ਰਚਾਰ-ਪ੍ਰਸਾਰ ਲਈ ਸਰਕਾਰ ਦਾ ਇੱਕ ਨਿਵੇਕਲਾ ਅਤੇ ਸ਼ਲਾਘਾਯੋਗ ਉੱਦਮ ਮੰਨਿਆ ਜਾ ਰਿਹਾ ਹੈ।