ਫਤਹਿਗੜ੍ਹ ਸਾਹਿਬ ਵਿਖੇ ਕਾਂਵੜੀਆਂ ਦੀ ਮੌਤ ਦਾ ਮਾਮਲਾ/ ਵਿਧਾਇਕ ਰਾਏ ਨੇ ਲਿਆ ਘਟਨਾ ਸਥਾਨ ਦਾ ਜਾਇਜ਼ਾ/ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਰੱਖਿਆ 2 ਮਿੰਟ ਦਾ ਮੌਨ

0
2

 

ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਾਂਵੜੀਆਂ ਨਾਲ ਵਾਪਰੇ ਹਾਦਸੇ ਦੇ ਦੁੱਖ ਜਾਹਰ ਕੀਤਾ ਹੈ। ਸਰਹਿੰਦ ਵਿਖੇ ਮ੍ਰਿਤਕਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਵਿਧਾਇਕ ਰਾਏ ਨੇ ਇਸ ਦੁੱਖਦਾਈ ਘਟਨਾ ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਿਤਾਈ ਅਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਤੇ ਪ੍ਰਸ਼ਾਸਨਿਕ ਸਹਿਯੋਗ ਦਿੱਤਾ ਜਾਵੇਗਾ। ਇਸੇ ਦੌਰਾਨ ਉਨ੍ਹਾਂ ਨੇ ਦੋ ਮਿੰਟ ਦਾ ਮੋਨ ਰੱਖ ਕੇ ਮ੍ਰਿਤਕਾ ਨੂੰ ਸ਼ਰਧਾਂਜਲੀ ਦਿੱਤੀ।
ਦੱਸਣਯੋਗ ਹੈ ਕਿ ਬੀਤੀ ਰਾਤ ਕਰੀਬ ਸਵਾ ਦੋ ਵਜੇ ਸਰਹਿੰਦ ਜੀ.ਟੀ. ਰੋਡ ‘ਤੇ ਦਾਦਾ ਮੋਟਰਜ਼ ਦੇ ਨੇੜੇ ਇੱਕ ਅਤਿ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ, ਜਿਸ ਵਿਚ ਗੰਗੋਤਰੀ (ਉੱਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੂਰਾ ਪਰਤ ਰਹੇ ਕਾਂਵੜੀਆਂ ਮਹਿੰਦਰਪਾਲ, ਦੀਪਕ ਅਤੇ ਜਗਦੀਸ਼ ਮਿੱਤਲ ਦੀ ਮੌਤ ਹੋ ਗਈ ਜਦੋਂ ਕਿ ਮੁਕੇਸ਼ ਕੁਮਾਰ ਜਖਮੀ ਹੋ ਗਿਆ ਸੀ। ਘਟਨਾ ਦੀ ਖ਼ਬਰ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਸਰਹਿੰਦ ਵਿਖੇ ਇੱਕ ਸਮਾਗਮ ਦੌਰਾਨ ਵਿਧਾਇਕ ਅਤੇ ਹਾਜ਼ਰ ਲੋਕਾਂ ਵੱਲੋਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ।

LEAVE A REPLY

Please enter your comment!
Please enter your name here