ਪੰਜਾਬ ਪਟਿਆਲਾ ਪੁਲਿਸ ਦੇ ਮੁਲਾਜ਼ਮ ਸਵਾਲਾਂ ਦੇ ਘੇਰੇ ’ਚ/ ਟਰਾਂਸਫਾਰਮਰ ਦੇ ਸਵਿੱਚ ਕੱਟਣ ਦੇ ਲੱਗੇ ਇਲਜ਼ਾਮ/ ਸਾਰੀ ਰਾਤ ਬਿਨਾਂ ਬਿਜਲੀ ਤੜਫਦੇ ਰਹੇ ਪਿੰਡ ਵਾਸੀ By admin - August 10, 2026 0 2 Facebook Twitter Pinterest WhatsApp ਪਟਿਆਲਾ ਤੋਂ ਪੁਲਿਸ ਮੁਲਾਜ਼ਮਾਂ ਨਾਲ ਜੁੜਿਆ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੁੱਝ ਪੁਲਿਸ ਮੁਲਾਜਮਾਂ ਉਤੇ ਬਿਜਲੀ ਟਰਾਂਸਫਾਰਮਰ ਤੋਂ ਬਿਜਲੀ ਸਪਲਾਈ ਕੱਟਣ ਦੇ ਇਲਜ਼ਾਮ ਲੱਗੇ ਹਨ। ਪਿੰਡ ਵਾਸੀਆਂ ਮੁਤਾਬਕ ਬਿਜਲੀ ਸਪਲਾਈ ਕੱਟਣ ਕਾਰਨ ਪਿੰਡ ਵਾਸੀਆਂ ਨੂੰ ਅੰਤਾਂ ਦੀ ਗਰਮੀ ਵਿਚ ਬਿਨਾਂ ਬਿਜਲੀ ਤੋਂ ਰਹਿਣਾ ਪਿਆ ਹੈ। ਉਧਰ ਘਟਨਾ ਤੋਂ ਬਾਅਦ ਹਰਕਤ ਵਿਚ ਆਈ ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ। ਘਟਨਾ ਨਾਲ ਜੁੜੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਟਰਾਂਸਫਾਰਮਰ ਦੇ ਨੇੜੇ ਨਜ਼ਰ ਆ ਰਿਹਾ ਹੈ। ਖਬਰਾਂ ਮੁਤਾਬਕ ਸੀਨੀਅਰ ਅਧਿਕਾਰੀਆਂ ਨੇ ਸਬੰਧਤ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪੂਰੀ ਸੱਚਾਈ ਸਾਹਮਣੇ ਆਵੇਗੀ ਕਿ ਟਰਾਂਸਫਾਰਮਰ ਦਾ ਸਵਿੱਚ ਕਿਉਂ ਕੱਟਿਆ ਗਿਆ ਅਤੇ ਇਸ ਦੇ ਪਿੱਛੇ ਅਸਲ ਕਾਰਨ ਕੀ ਸੀ। https://knocknews.tv/wp-content/uploads/2026/08/3.mp4