ਪਟਿਆਲਾ ਦੀ ਭਾਖੜਾ ਨਹਿਰ ‘ਚ ਡੁੱਬਿਆ ਨੌਜਵਾਨ/ ਨਹਾਣ ਦੌਰਾਨ ਵਪਾਰਿਆ ਹਾਦਸਾ/ ਗੋਤਾਖੋਰਾਂ ਵੱਲੋਂ ਭਾਰ ਜਾਰੀ

0
2

ਪਟਿਆਲਾ ਦੀ ਨਾਭਾ ਰੋਡ ਨੇੜੇ ਭਾਖੜਾ ਨਹਿਰ ਵਿੱਚ 17 ਸਾਲਾ ਨੌਜਵਾਨ ਵਿੱਕੀ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵਿੱਕੀ ਆਪਣੇ ਕੁਝ ਦੋਸਤਾਂ ਨਾਲ ਭਾਖੜਾ ਨਹਿਰ ਨੇੜੇ ਆਇਆ ਸੀ, ਜਿੱਥੇ ਉਹ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਿਆ। ਪਰਿਵਾਰਕ ਮੈਂਬਰਾਂ ਨੇ ਵਿੱਕੀ ਦੇ ਕੁੱਝ ਨੌਜਵਾਨਾਂ ਨਾਲ ਨਹਿਰ ਤੇ ਜਾਣ ਦੀ ਗੱਲ ਕਹੀ ਹੈ। ਜਦਕਿ ਨੌਜਵਾਨਾਂ ਦਾ ਕਹਿਣਾ ਸੀ ਕਿ ਉਹ ਉਸ ਨੂੰ ਇਕ ਪਾਰਕ ਕੋਲ ਛੱਡ ਗਏ ਸਨ ਅਤੇ ਉਹ ਨਹਿਰ ਤੇ ਕਿਵੇਂ ਕਿਹਾ, ਉਨ੍ਹਾਂ ਨੂੰ ਜਾਣਕਾਰੀ ਨਹੀਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਗੋਤਾਖੋਰਾਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਵਿੱਕੀ ਦੀ ਭਾਲ ਸ਼ੁਰੂ ਕਰ ਦਿੱਤੀ। ਗੋਤਾਖੋਰ ਟੀਮ ਦੇ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮਾਂ ਨੂੰ ਤੁਰੰਤ ਭਾਲ ਲਈ ਲਗਾ ਦਿੱਤਾ ਗਿਆ ਅਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ।
ਸ਼ੰਕਰ ਭਾਰਦਵਾਜ ਨੇ ਕਿਹਾ ਕਿ ਭਾਖੜਾ ਨਹਿਰ ਵਿੱਚ ਪਾਣੀ ਦਾ ਵਹਾਅ ਕਾਫ਼ੀ ਤੇਜ਼ ਹੈ, ਇਸ ਲਈ ਛੋਟੀ ਉਮਰ ਦੇ ਨੌਜਵਾਨਾਂ ਨੂੰ ਨਹਿਰ ਦੇ ਨੇੜੇ ਜਾਣ ਤੋਂ ਲਗਾਤਾਰ ਸਾਵਧਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿੱਕੀ ਦੀ ਭਾਲ ਲਈ ਗੋਤਾਖੋਰਾਂ ਦੀ ਪੂਰੀ ਟੀਮ ਲਗਾਈ ਗਈ ਹੈ ਅਤੇ ਉਸ ਨੂੰ ਲੱਭਣ ਲਈ ਯਤਨ ਜਾਰੀ ਹਨ। ਉੱਧਰ, ਮੌਕੇ ‘ਤੇ ਪੁਲਿਸ ਵੀ ਪਹੁੰਚ ਗਈ ਅਤੇ ਵਿੱਕੀ ਦੇ ਨਾਲ ਆਏ ਤਿੰਨ ਨੌਜਵਾਨਾਂ ਨੂੰ ਪੁੱਛਗਿੱਛ ਲਈ ਥਾਣੇ ਲੈ ਕੇ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here