ਪੰਜਾਬ ਬਟਾਲਾ ਵਾਸੀ ਨੌਜਵਾਨ ਦੀ ਆਸਟ੍ਰੇਲੀਆ ’ਚ ਮੌਤ/ ਮੈਲਬੋਰਨ ਵਿਖੇ ਸੜਕੀ ਹਾਦਸੇ ਦੌਰਾਨ ਗਈ ਜਾਨ/ ਪਰਿਵਾਰ ਤੇ ਪਿੰਡ ’ਚ ਸੋਗ ਦੀ ਲਹਿਰ By admin - August 10, 2026 0 3 Facebook Twitter Pinterest WhatsApp ਰੋਜੀ ਰੋਟੀ ਦੀ ਭਾਲ ਵਿਚ ਵਿਦੇਸ਼ ਗਏ ਪੰਜਾਬੀਆਂ ਨਾਲ ਅਣਹੋਣੀਆਂ ਵਾਪਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹੇ ਹੀ ਮਾਮਲਾ ਬਟਾਲਾ ਦੇ ਅਰਬਨ ਅਸਟੇਟ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇ ਵਾਸੀ ਨੌਜਵਾਨ ਦੀ ਆਸਟ੍ਰੇਲੀਆ ਦੀ ਧਰਤੀ ਉਤੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ 32 ਸਾਲਾ ਸਨੇਹਪਾਲ ਸਿੰਘ 11 ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਨਾਲ ਆਸਟਰੇਲੀਆ ਗਿਆ ਸੀ, ਜਿੱਥੇ ਮੈਲਬੋਰਨ ਸ਼ਹਿਰ ਵਿਖੇ ਵਾਪਰੇ ਸੜਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਪੁੱਤਰ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ ਰੋ ਬੂਰਾ ਹਾਲ ਹੈ। ਜਾਣਕਾਰੀ ਮੁਤਾਬਕ ਸਨੇਹ ਪਾਲ ਸਿੰਘ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਨੇਹ ਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਨੇਹ ਪਾਲ ਕਰੀਬ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ। ਉਹ ਉੱਥੇ ਰਹਿ ਕੇ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਹੋਣ ਕਾਰਨ ਸਨੇਹ ਪਾਲ ਪਰਿਵਾਰ ਲਈ ਬੇਹੱਦ ਖ਼ਾਸ ਸੀ। ਪੁੱਤਰ ਦੀ ਮੌਤ ਦੀ ਖ਼ਬਰ ਜਿਵੇਂ ਹੀ ਬਟਾਲਾ ਸਥਿਤ ਪਰਿਵਾਰ ਨੂੰ ਮਿਲੀ ਤਾਂ ਘਰ ਵਿੱਚ ਮਾਤਮ ਛਾ ਗਿਆ। ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਨੂੰ ਬਿਹਤਰ ਭਵਿੱਖ ਲਈ ਵਿਦੇਸ਼ ਭੇਜਿਆ ਸੀ, ਉਹ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ। ਸਨੇਹ ਪਾਲ ਦੀ ਮੌਤ ਦੀ ਖ਼ਬਰ ਤੋਂ ਬਾਅਦ ਰਿਸ਼ਤੇਦਾਰ ਅਤੇ ਜਾਣਕਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਉੱਥੇ ਹੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰ ਨੇ ਘਸੀਟਪੁਰ ਵਿਖੇ ਮ੍ਰਿਤਕ ਦੇ ਸਹੁਰੇ ਸੁਖਦੇਵ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ।