ਬਠਿੰਡਾ ’ਚ ਸਰਕਾਰ ’ਤੇ ਵਰ੍ਹੇ ਸੁਖਬੀਰ ਬਾਦਲ/ ਅਖੀਰਲੇ ਦਿਨ ਪੇਸ਼ ਕੀਤੇ ਬਿੱਲਾਂ ਨੂੰ ਲੈ ਕੇ ਸਾਧੇ ਨਿਸ਼ਾਨੇ/ ਸਰਕਾਰ ਆਉਣ ’ਤੇ ਸਾਰੇ ਮਾਮਲਿਆਂ ਦੀ ਜਾਂਚ ਦੀ ਚਿਤਾਵਨੀ

0
2

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਬਠਿੰਡਾ ਵਿਖੇ ਅਕਾਲੀ ਦਲ ਯੂਥ ਵਿੰਗ ਦੇ ਧਰਨੇ ਵਿਚ ਸ਼ਿਰਕਤ ਕਰਨ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਸੈਸ਼ਨ ਦੇ ਅਖੀਰਲੇ ਦਿਨ ਇਕੱਠੇ ਬਿੱਲ ਲਿਆ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਹੱਥਕੰਡਿਆਂ ਰਾਹੀਂ ਪੰਜਾਬ ਨੂੰ ਲੁੱਟਣਾ ਚਾਹੁੰਦੀ ਹੈ ਪਰ ਅਕਾਲੀ ਦਲ ਇਸ ਦਾ ਡੱਟ ਕੇ ਵਿਰੋਧ ਕਰੇਗਾ।
ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਕਈ ਵੱਡੇ ਮੁੱਦੇ ਹਨ। ਕਈ ਇਮਤਿਹਾਨੀ ਪੇਪਰ ਲੀਕ ਹੋ ਰਹੇ ਹਨ, ‘ਆਪ’ ਪੰਜਾਬ ਨੂੰ ਲੁੱਟ ਰਹੀ ਹੈ ਅਤੇ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ।  ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਪੇਪਰ ਲੀਕ ਹੋਣ ਅਤੇ ਸੂਬੇ ਦੇ ਬਾਹਰੋਂ ਉਮੀਦਵਾਰਾਂ ਦੀ ਭਰਤੀ ਨਾਲ ਜੁੜੇ ਮੁੱਦਿਆਂ ‘ਤੇ ਜਨਤਕ ਬਹਿਸ ਕਰਨ ਲਈ ਚੁਣੌਤੀ ਵੀ ਦਿੱਤੀ।
ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਮੇਰੇ ਨਾਲ ਬਹਿਸ ਕਰਨ ਦੀ ਚੁਣੌਤੀ ਦਿੰਦਾ ਹਾਂ। ਕੀ ਪੰਜਾਬ ਦੇ ਬੱਚੇ ਤੁਹਾਡੇ ਨਹੀਂ ਹਨ? ਜੇ ਤੁਹਾਡੇ ਵਿੱਚ ਹਿੰਮਤ ਹੈ, ਤਾਂ ਕੋਈ ਵੀ ਜਗ੍ਹਾ ਚੁਣੋ ਅਤੇ ਮੈਂ ਉੱਥੇ ਆ ਕੇ ਦੱਸਾਂਗਾ ਕਿ ਤੁਹਾਡੀ ਸਰਕਾਰ ਦੌਰਾਨ ਪੇਪਰ ਕਿਵੇਂ ਲੀਕ ਹੋਏ, ਪੰਜਾਬ ਤੋਂ ਬਾਹਰ ਦੇ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਕਿਵੇਂ ਦਿੱਤੀਆਂ ਗਈਆਂ, ਅਤੇ ਪੰਜਾਬ ਦੇ ਨੌਜਵਾਨਾਂ ਨੂੰ ਕਿਵੇਂ ਨਜ਼ਰਅੰਦਾਜ਼ ਕੀਤਾ ਗਿਆ। ਮੈਂ ਪੰਜਾਬ ਦੀ ਜਨਤਾ ਦੇ ਸਾਹਮਣੇ ਹਰ ਮੁੱਦਾ ਰੱਖਣ ਅਤੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ। ਜਗ੍ਹਾ ਅਤੇ ਸਮਾਂ ਚੁਣੋ, ਮੈਂ ਬਹਿਸ ਲਈ ਤਿਆਰ ਹਾਂ।”
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸੂਬੇ ਵਿੱਚ ਸਰਕਾਰ ਬਣਨ ‘ਤੇ ‘ਆਪ’ ਸਰਕਾਰ ਦੇ ਫੈਸਲਿਆਂ ਦੀ ਸਮੀਖਿਆ ਕੀਤੀ ਜਾਵੇਗੀ। ਹਵਾਰਾ ਨੂੰ ਪੈਰੋਲ ਬਾਰੇ ਪੁੱਛੇ ਜਾਣ ‘ਤੇ ਸੁਖਬੀਰ ਨੇ ਕਿਹਾ ਕਿ ਫਿਰ ਉਨ੍ਹਾਂ ਨੇ ਇਸ ਦੇ ਖਿਲਾਫ ਚਾਰ ਮਹੀਨੇ ਪਹਿਲਾਂ ਪੈਰੋਲ ਖਿਲਾਫ ਪੱਤਰ ਕਿਉਂ ਲਿਖਿਆ ਸੀ।

LEAVE A REPLY

Please enter your comment!
Please enter your name here