ਫਿਰੋਜ਼ਪੁਰ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਟਰ/ ਦੋ ਗੈਂਗਸਟਰਾਂ ਨੂੰ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ/ ਫਿਰੌਤੀਆਂ ਮਾਮਲੇ ’ਚ ਸ਼ਾਮਲ ਸੀ ਫੜੇ ਗਏ ਮੁਲਜ਼ਮ

0
2

 

ਫਿਰੋਜ਼ਪੁਰ ਸੀਆਈਏ ਸਟਾਫ ਪੁਲਿਸ ਨੇ ਮੱਲਾਵਾਲਾ ਨੇੜੇ ਹੋਏ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਨ੍ਹਾਂ ਗੈਂਗਸਟਰਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਕਿ ਇੱਥੇ ਆ ਕੇ ਇਨ੍ਹਾਂ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਵਂ ਮੁਲਜਮ ਫਿਰੌਤੀ ਮੰਗਣ ਮਾਮਲਿਆਂ ਵਿਚ ਲੋੜੀਂਦੇ ਸੀ।
ਇਹ ਦੋਵੇਂ ਗੈਂਗਸਟਰ ਗੈਂਗਸਟਰਾਂ ਦੇ ਸਾਥੀ ਸਨ, ਜਿਨ੍ਹਾਂ ਨੇ ਪ੍ਰਮੁੱਖ ਗੈਂਗਸਟਰਾਂ ਦੇ ਕਹਿਣ ‘ਤੇ ਪ੍ਰਮੁੱਖ ਕਾਰੋਬਾਰੀਆਂ ਤੋਂ ਫਿਰੌਤੀ ਮੰਗੀ ਸੀ। ਜਦੋਂ ਪੁਲਿਸ ਨੇ ਫਤਿਹਗੜ੍ਹ ਸਭਰਾਵਾਂ ਪਿੰਡ ਨੇੜੇ ਨਾਕੇਬੰਦੀ ਦੌਰਾਨ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਇਨ੍ਹਾਂ  ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ। ਫੜੇ ਗਏ ਮੁਲਜਮਾਂ ਦੀ ਪਛਾਣ ਹਰਜੀਤ ਸਿੰਘ ਅਤੇ ਦਿਲਬਾਗ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਦੇ ਇੱਕ ਡਾਕਟਰ ਮੁਤਾਬਕ ਪੁਲਿਸ ਦੋ ਨੌਜਵਾਨਾਂ ਨੂੰ ਸਿਵਲ ਹਸਪਤਾਲ ਲੈ ਕੇ ਆਈ ਹੈ, ਜਿਨ੍ਹਾਂ ਦੀਆਂ ਲੱਤਾਂ ‘ਤੇ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਇਸ ਵੇਲੇ ਉਹ ਖ਼ਤਰੇ ਤੋਂ ਬਾਹਰ ਹਨ।

LEAVE A REPLY

Please enter your comment!
Please enter your name here