ਮਾਨਸਾ ’ਚ ਕਿਸਾਨ ਜਥੰਬੰਦੀਆਂ ਦਾ ਪ੍ਰਦਰਸ਼ਨ/ ਜੇਲ੍ਹ ਭਰੋ ਅੰਦੋਲਨ ਤਹਿਤ ਕੀਤੀ ਨਾਅਰੇਬਾਜ਼ੀ/ ਅਮਰੀਕਾ ਨਾਲ ਡਰੇਡ ਡੀਲ ਵਾਪਸ ਲੈਣ ਦੀ ਮੰਗ

0
3

ਭਾਰਤ ਅਮਰੀਕਾ ਟ੍ਰੇਡ ਡੀਲ ਦੇ ਰੋਸ ਵਜੋਂ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿ ਕਿਸਾਨ ਜਥੇਬੰਦੀਆਂ ਅਤੇ ਟਰੇਡ ਜਥੇਬੰਦੀਆਂ ਵੱਲੋਂ ਜੇਲ ਭਰੋ ਅੰਦੋਲਨ ਦੇ ਤਹਿਤ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮਾਨਸਾ ਦੇ ਮਾਲ ਗੋਦਾਮ ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਡੀਲ ਵਾਪਸ ਨਾ ਲੈਣ ਦੀ ਸੂਰਤ ਵਿਚ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਦੇ ਵਿੱਚ ਕਿਸਾਨ ਮਜ਼ਦੂਰ ਵਪਾਰੀ ਹਰ ਕੋਈ ਮੰਦੀ ਦੀ ਮਾਰ ਚੱਲ ਰਿਹਾ ਪਰ ਕੇਂਦਰ ਸਰਕਾਰ ਵੱਲੋਂ ਅਮਰੀਕਾ ਦੇ ਨਾਲ ਟਰੇ ਡੀਲ ਕੀਤੀ ਜਾ ਰਹੀ ਹੈ ਜਿਸ ਦਾ ਦੇਸ਼ ਭਰ ਦੇ ਵਿੱਚ ਵਿਰੋਧ ਹੋ ਰਿਹਾ। ਉਹਨਾਂ ਕਿਹਾ ਕਿ ਅਮਰੀਕਾ ਦੇ ਨਾਲ ਟਰੇਡ ਡੀਲ ਹੋਣ ਦੇ ਚਲਦਿਆਂ ਦੇਸ਼ ਦੇ ਵਿੱਚ ਡਾਇਰੀ ਧੰਦਾ ਮੱਛੀ ਪਾਲਣ ਅਤੇ ਕਿਸਾਨੀ ਧੰਦਾ ਖਤਮ ਹੋਵੇਗਾ ਜਿਸ ਦਾ ਅੱਜ ਸਮੁੱਚੀਆਂ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ।
ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਪੁਰਾਣੀ ਪੈਨਸ਼ਨ ਬਹਾਲ ਕਰਵਾਉਣੀ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵੀ ਰੋਸ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਰੋਸ ਮਾਰਚ ਕਰਦੇ ਹੋਏ ਗ੍ਰਿਫਤਾਰੀਆਂ ਦੇ ਲਈ ਪੇਸ਼ ਕੀਤਾ ਜਾਵੇਗਾ। ਉਹਨਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅਮਰੀਕਾ ਦੇ ਨਾਲ ਟਰੇਡ ਡੇਲ ਨੂੰ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।

LEAVE A REPLY

Please enter your comment!
Please enter your name here