ਪੰਜਾਬ ਗੁਰਦਾਸਪੁਰ ਪੁਲਿਸ ਨੇ ਸੁਲਝਾਇਆ ਲੁੱਟ ਦਾ ਮਾਮਲਾ/ ਨੌਜਵਾਨ ਨਾਲ ਖੋਹ ਕਰਨ ਤਿੰਨ ਮੁਲਜ਼ਮ ਕਾਬੂ/ ਖੋਹ ਕੀਤੀ ਬਾਈਕ, ਮੋਬਾਈਲ ਤੇ ਪਰਸ ਬਰਾਮਦ By admin - August 11, 2026 0 2 Facebook Twitter Pinterest WhatsApp ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਦੀ ਪੁਲਿਸ ਨੇ ਮੋਟਰ ਸਾਇਕਲ ਸਵਾਰ ਨਾਲ ਖੋਹ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ ਖੋਹ ਕੀਤਾ ਮੋਟਰ ਸਾਇਕਲ, ਮੋਬਾਈਲ ਫੋਨ ਤੇ ਪਰਸ ਬਰਾਮਦ ਕਰ ਲਿਆ ਹੈ। ਪੁਲਿਸ ਅਨੁਸਾਰ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਕਰਨ ਫਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਦੌਰਾਨ ਮੁਲਜ਼ਮਾਂ ਦੇ ਨਸ਼ਈ ਹੋਣ ਦੀ ਗੱਲ ਸਾਹਮਣੇ ਆਈ ਹੈ। ਥਾਣਾ ਘੁੰਮਣ ਕਲਾਂ ਦੇ ਐਸ.ਐਚ.ਓ. ਪਲਵਿੰਦਰ ਸਿੰਘ ਦੇ ਦੱਸਣ ਮੁਤਾਬਕ 6 ਅਗਸਤ 2026 ਨੂੰ ਦੁਪਹਿਰ ਕਰੀਬ 3:30 ਵਜੇ ਅਰਜਿੰਦਰਪਾਲ ਸਿੰਘ ਪੁੱਤਰ ਮਹਿੰਦਰ ਸਿੰਘ, ਵਾਸੀ ਅੱਪਰ ਕਲੇਰਕੋਟ ਆਪਣੇ ਮੋਟਰਸਾਈਕਲ ’ਤੇ ਪਿੰਡ ਤੋਂ ਧਿਆਨਪੁਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਭੰਡਾਲ ਦੀਆਂ ਮੜ੍ਹੀਆਂ ਨੇੜੇ ਪਹੁੰਚਿਆ ਤਾਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸਦਾ ਰਸਤਾ ਰੋਕ ਲਿਆ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਅਰਜਿੰਦਰਪਾਲ ਸਿੰਘ ਦੇ ਗੁੱਟ ’ਤੇ ਦਾਤਰ ਨਾਲ ਵਾਰ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ ਅਤੇ ਉਸਦੀ ਜੇਬ ਵਿੱਚੋਂ ਪਰਸ, 4,200 ਰੁਪਏ ਦੀ ਨਕਦੀ, ਏ.ਟੀ.ਐਮ. ਕਾਰਡ, ਆਧਾਰ ਕਾਰਡ ਅਤੇ ਪੈਨ ਕਾਰਡ ਸਮੇਤ ਉਸਦਾ ਮੋਟਰਸਾਈਕਲ ਖੋਹ ਲਿਆ। ਘਟਨਾ ਸਬੰਧੀ ਥਾਣਾ ਘੁੰਮਣ ਕਲਾਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 71, ਮਿਤੀ 08-08-2026 ਦਰਜ ਕੀਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਪਾਸੋਂ ਲੁੱਟਿਆ ਗਿਆ ਮੋਟਰਸਾਈਕਲ, ਮੋਬਾਈਲ ਫੋਨ ਅਤੇ ਪਰਸ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਕਰਨ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।