ਪੈਟਰੋਲ ’ਚ ਇਥਨੋਲ ਖਿਲਾਫ ਨਿਤਰੇ ਕਿਸਾਨ/ ਵਾਹਨਾਂ ਦੇ ਨੁਕਸਾਨ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ/ ਕੇਂਦਰ ਤੋਂ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਮੰਗ

0
2

 

ਪੈਟਰੋਲ ਵਿਚ ਇਥਨੋਲ ਦੀ ਵੱਧ ਮਾਤਰਾ ਵਿੱਚ ਮਿਲਾਵਟ ਦਾ ਮਾਮਲਾ ਦਿਨੋ ਦਿਨ ਤੂਲ ਫੜਦਾ ਜਾ ਰਿਹਾ ਹੈ। ਸਿਆਸੀ ਧਿਰਾਂ ਤੋਂ ਬਾਅਦ ਹੁਣ ਕਿਸਾਨ ਆਗੂਆਂ ਨੇ ਵੀ ਆਪਣੀ ਨਾਰਾਜਗੀ ਜਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਗਿਲਾ ਜਾਹਰ ਕਰਦਿਆਂ ਕਿਹਾ ਕਿ ਸਰਕਾਰ ਨੇ ਤੇਲ ਕੀਮਤਾਂ ਵਧਾ ਕੇ ਪਹਿਲਾਂ ਹੀ ਲੋਕਾਂ ਦਾ ਕਚੂੰਮਰ ਕੱਢ ਰੱਖਿਆ ਹੈ, ਉਪਰੋਂ ਇਥਨੋਲ ਦੀ ਮਿਲਾਵਟ ਨਾਲ ਹੋਰ ਜਿਆਦਾ ਨੁਕਸਾਨ ਹੋ ਰਿਹਾ ਹੈ।
ਕਿਸਾਨਾਂ ਨੇ ਕਿਹਾ ਕਿ ਗੱਡੀਆਂ ਦੇ ਇੰਜਨ ਖਰਾਬ ਹੋਣ ਦੇ ਨਾਲ ਨਾਲ ਐਵਰੇਜ ਵੀ ਘੱਟ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਦੋਹਰੀ ਮਾਰ ਪੈ ਰਹੀ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਲੋਕਾਂ ਦੇ ਤੌਖਲਿਆਂ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਨੇ ਮਾਮਲੇ ਨੂੰ ਅਣਗੋਲਿਆ ਕਰਨਾ ਜਾਰੀ ਰੱਖਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦਾ ਗੁੱਸਾ ਫੁੱਟ ਸਕਦਾ ਹੈ।

LEAVE A REPLY

Please enter your comment!
Please enter your name here