ਫਾਜਿਲਕਾ ਪੁਲਿਸ ਵੱਲੋਂ ਲੁੱਟ-ਗਰੋਹ ਦੇ 5 ਮੈਂਬਰ ਕਾਬੂ/ 12 ਮੋਬਾਈਲ, 2 ਮੋਟਰ ਸਾਇਕਲ ਤੇ ਹਥਿਆਰ ਬਰਾਮਦ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
2

ਫਾਜਿਲਕਾ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਲੁੱਟਖੋਹ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮਾਂ ਦੇ ਕਬਜੇ ਵਿਚੋਂ 12 ਮੋਬਾਈਲ ਫੋਨ, 2 ਮੋਟਰ ਸਾਇਕਲ ਅਤੇ ਮਾਰੂ ਹਥਿਆਰ ਬਰਾਮਦ ਕੀਤੇ ਹਨ। ਮੁਲਜਮ ਖੋਹ ਕੀਤੇ ਮੋਬਾਈਲ ਫੋਨ ਵੇਚਣ ਦੀ ਫਿਰਾਖ ਵਿਚ ਸਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕਰ ਕੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫੜੇ ਗਏ ਮੁਲਜਮਾਂ ਦੀ ਪਛਾਣ ਗੁਰਮੀਤ ਸਿੰਘ ਉਰਫ ਰਿੰਪੀ ਪੁੱਤਰ ਜਸਵੰਤ ਸਿੰਘ ਵਾਸੀ ਫੱਤੂ ਵਾਲਾ, ਰਾਜ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ, ਪ੍ਰਿੰਸ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਦਸ਼ਮੇਸ਼ ਨਗਰੀ ਜਲਾਲਾਬਾਦ, ਖੁਸ਼ਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਦਸ਼ਮੇਸ਼ ਨਗਰੀ ਜਲਾਲਾਬਾਦ ਅਤੇ ਪ੍ਰਿੰਸ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਦਸ਼ਮੇਸ਼ ਨਗਰੀ ਜਲਾਲਾਬਾਦ ਵਜੋਂ ਹੋਈ ਹੈ।
ਪੁਲਿਸ ਨੇ ਇਨ੍ਹਾਂ ਪਾਸੋਂ 12 ਮੋਬਾਇਲ ਫੋਨ, 02 ਮੋਟਰਸਾਈਕਲ, 02 ਲੋਹੇ ਦੀਆਂ ਰਾੜਾਂ, 01 ਕਿਰਚ ਅਤੇ 01 ਤਲਵਾਰ ਬਰਾਮਦ ਕੀਤੀ ਗਈ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ਮੁਤਾਬਕ ਦੋਸ਼ੀਆਂ ਦੇ ਖਿਲਾਫ ਪਹਿਲਾਂ ਵੀ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਦੇ ਦੋਸ਼ਾਂ ਤਹਿਤ ਵੱਖ ਵੱਖ ਥਾਣਿਆਂ ਵਿੱਚ ਕੇਸ ਦਰਜ ਹਨ।

LEAVE A REPLY

Please enter your comment!
Please enter your name here