ਮੁਕਤਸਰ ਦੇ ਪਿੰਡ ਥਰਾਜਵਾਲਾ ਵਿਖੇ ਤੀਆਂ ਦਾ ਤਿਉਹਾਰ/ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੰਤਰੀ ਖੁੱਡੀਆਂ/ ਪੰਚਾਇਤ ਦੇ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ

0
2

 

ਮੁਕਤਸਰ ਸਾਹਿਬ ਦੇ ਪਿੰਡ ਥਰਾਜਵਾਲਾ ਵਿਖੇ ਗਰਾਮ ਪੰਚਾਇਤ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਪਿੰਡ ਦੀਆਂ ਧੀਆਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪੰਜਾਬੀ ਸੱਭਿਆਚਾਰ ਦੀਆਂ ਖੂਬ ਰੰਗਤਾਂ ਬਿਖੇਰੀਆਂ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਮੁਕਾਬਲੇ ਵਿੱਚ ਜੇਤੂ ਰਹੀ ਲੜਕੀਆਂ ਨੂੰ ਇਨਾਮ ਵੰਡੇ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਪੰਚਾਇਤ ਵੱਲੋਂ ਕੀਤੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ।
ਸਮਾਗਮ ਦੌਰਾਨ ਪਿੰਡ ਦੀਆਂ ਧੀਆਂ-ਭੈਣਾਂ ਅਤੇ ਮੁਟਿਆਰਾਂ ਨੇ ਪੰਜਾਬੀ ਪਹਿਰਾਵੇ ਵਿੱਚ ਸਜ-ਧਜ ਕੇ ਗਿੱਧਾ, ਬੋਲੀਆਂ, ਸੋਲੋ ਪਰਫਾਰਮੈਂਸ ਅਤੇ ਮਿਸ ਟੀਜ਼ ਵਾਂਗ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਬੱਚਿਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਲਈ ਪੁਰਾਤਨ ਚੀਜ਼ਾਂ ਜਿਵੇਂ ਚਰਖਾ, ਘੋੜੀਆਂ ਅਤੇ ਰਵਾਇਤੀ ਖੇਡਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਦੂਰ-ਦੁਰਾਡੇ ਵਿਆਹੀਆਂ ਹੋਈਆਂ ਪਿੰਡ ਦੀਆਂ ਧੀਆਂ ਨੇ ਪੇਕੇ ਘਰ ਆ ਕੇ ਆਪਣੀਆਂ ਬਚਪਨ ਦੀਆਂ ਸਹੇਲੀਆਂ ਨਾਲ ਮਿਲ ਕੇ ਮਨ ਦੇ ਭਾਵ ਸਾਂਝੇ ਕੀਤੇ ਅਤੇ ਨੱਚ ਕੇ ਖੁਸ਼ੀ ਮਨਾਈ।

LEAVE A REPLY

Please enter your comment!
Please enter your name here