ਪੰਜਾਬ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਚੋਣ ਸਰਗਰਮੀ ਸ਼ੁਰੂ/ 2027 ਵਿਧਾਨ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ/ ਸ਼ਹੀਦ ਕੇਹਰ ਸਿੰਘ ਦੇ ਸਪੁੱਤਰ ਬੱਸੀ ਪਠਾਣਾਂ ਤੋਂ ਲੜਨਗੇ ਚੋਣ By admin - August 11, 2026 0 3 Facebook Twitter Pinterest WhatsApp 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਐਲਾਨ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਅੰਮ੍ਰਿਤਸਰ ਵਿਖੇ ਕੀਤੀ ਪ੍ਰੈੱਸ ਦੌਰਾਨ ਕੀਤਾ। ਇਸ ਮੌਕੇ ਸ਼ਹੀਦ ਕੇਹਰ ਸਿੰਘ ਦੇ ਵੱਡੇ ਸਪੁੱਤਰ ਰਜਿੰਦਰ ਸਿੰਘ, ਉਨ੍ਹਾਂ ਦੇ ਪੋਤਰੇ ਪੁਰੂ ਰਾਜ ਸਿੰਘ ਸਮੇਤ ਕਈ ਆਗੂ ਮੌਜੂਦ ਸਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ ਹੈ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਨਮਾਨ ਨੂੰ ਅੱਗੇ ਲੈ ਕੇ ਜਾਣਾ ਵੀ ਪਾਰਟੀ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਲੋਕਾਂ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਬੱਸੀ ਪਠਾਣਾਂ ਤੋਂ ਸ਼ਹੀਦ ਪਰਿਵਾਰ ਦੇ ਮੈਂਬਰ ਨੂੰ ਉਮੀਦਵਾਰ ਐਲਾਨ ਕੇ ਪਾਰਟੀ ਨੇ ਅਜਿਹੀ ਧਾਰਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਬਲਕਿ ਉਨ੍ਹਾਂ ਨੂੰ ਸਿਆਸੀ ਅਤੇ ਪਾਰਟੀ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਬਣਦਾ ਸਥਾਨ ਮਿਲਣਾ ਚਾਹੀਦਾ ਹੈ। ਇਸੇ ਸੋਚ ਤਹਿਤ ਭਾਈ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਹ ਪਹਿਲਾ ਐਲਾਨ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਹਲਕਿਆਂ ਲਈ ਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਪਾਰਟੀ ਵੱਲੋਂ ਪੰਜਾਬ ਦੇ ਹੱਕਾਂ, ਪੰਥਕ ਮੁੱਦਿਆਂ ਅਤੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਨੂੰ ਆਪਣੀ ਸਿਆਸੀ ਰਣਨੀਤੀ ਦਾ ਅਹਿਮ ਹਿੱਸਾ ਬਣਾਉਣ ਦੀ ਗੱਲ ਆਖੀ ਗਈ।