ਕੈਬਨਿਟ ਮੰਤਰੀ ਅਮਨ ਅਰੋੜਾ ਦਾ ਨੇਕਾ ਉਪਰਾਲਾ/ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਬੈਗ/ ਸਰਕਾਰ ਦੇ ਸਿੱਖਿਆ ਖੇਤਰ ਦੇ ਕੰਮਾਂ ਦਾ ਕੀਤਾ ਗੁਣਗਾਣ

0
3

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਮੰਤਰੀ ਅਮਨ ਅਰੋੜਾ ਨੇ ਆਪਣੇ ਸਵਰਗੀ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਬਣੀ ਫਾਊਂਡੇਸ਼ਨ ਦੀ ਮਦਦ ਨਾਲ ਹਲਕਾ ਸੁਨਾਮ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮੁਫ਼ਤ ਸਕੂਲ ਬੈਗ ਵੰਡਣ ਦੀ ਸ਼ੁਰੂਆਤ ਕੀਤੀ।  ਇਸ ਸਬੰਧੀ ਕਰਵਾਏ ਸਮਾਗਮ ਵਿਚ ਪਰਿਵਾਰ ਸਮੇਤ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਵਿੱਦਿਆ ਦਾ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੇ ਕੰਮ ਕੀਤੇ ਹਨ, ਜਿਸ ਦਾ ਅਸਰ ਹਰ ਖੇਤਰ ਵਿਚ ਦਿਖਾਈ ਦੇ ਰਿਹਾ ਹੈ।
ਫਾਊਂਡੇਸ਼ਨ ਵੱਲੋਂ ਹਲਕਾ ਸੁਨਾਮ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਕੁੱਲ 19,886 ਬੱਚਿਆਂ ਨੂੰ ਇਹ ਬੈਗ ਦਿੱਤੇ ਜਾਣਗੇ। ਪਹਿਲੇ ਚਰਨ ਵਿੱਚ 6ਵੀਂ ਤੋਂ 12ਵੀਂ ਜਮਾਤ ਦੀਆਂ 5,710 ਛਾਤਰਾਵਾਂ (ਲੜਕੀਆਂ) ਨੂੰ ਬੈਗ ਵੰਡੇ ਗਏ ਹਨ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਜ਼ਿਆਦਾਤਰ ਬੱਚੇ ਲੋੜਵੰਦ ਪਰਿਵਾਰਾਂ ਤੋਂ ਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਸਿੱਖਿਆ ਨਾਲ ਜੋੜੀ ਰੱਖਣ ਲਈ ਫਾਊਂਡੇਸ਼ਨ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ NEET, JEE ਅਤੇ ਹੋਰ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਤੇ ਕਲਾਸਾਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।
ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਬੋਲਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਬਿਲ ਪਾਸ ਕਰਕੇ ਪ੍ਰਾਈਵੇਟ ਸਕੂਲਾਂ ‘ਤੇ ਸ਼ਿਕੰਜਾ ਕੱਸਿਆ ਗਿਆ ਹੈ। ਹੁਣ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਜੇਕਰ ਕੋਈ ਸਕੂਲ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਵਾਧੂ ਵਸੂਲੀ ਗਈ ਫੀਸ ਵਾਪਸ ਕਰਵਾਈ ਜਾਵੇਗੀ।ਸੁਖਬੀਰ ਸਿੰਘ ਬਾਦਲ ਵੱਲੋਂ ਡਿਬੇਟ ਦੇ ਦਿੱਤੇ ਚੈਲੇਂਜ ‘ਤੇ ਤਨਜ਼ ਕੱਸਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਦੇ ਪੈਸੇ ਤੱਕ ਖਾਧੇ ਗਏ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਨੇਤਾਵਾਂ ਨੂੰ ਪਹਿਲਾਂ ਹੀ ਹਾਸ਼ੀਏ ‘ਤੇ ਧੱਕ ਦਿੱਤਾ ਹੈ।

LEAVE A REPLY

Please enter your comment!
Please enter your name here