ਬਲਤੇਜ ਪੰਨੂ ਦਾ ਹਰਭਜਨ ਸਿੰਘ ‘ਤੇ ਤਿੱਖਾ ਹਮਲਾ/ ਬਿਨਾਂ ਤਸਦੀਕ ਵੀਡੀਓ ‘ਤੇ ਅਪਲੋਡ ਕਰਨ ਦੀ ਨਿੰਦਾ/ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ

0
4

ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਹਰਭਜਨ ਸਿੰਘ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਕੇ ਭਾਜਪਾ ਵਿਚ ਚਲੇ ਗਏ ਅਤੇ ਹੁਣ ਆਪਣੇ ਪੇਜ ਤੇ ਨਸ਼ਿਆਂ ਬਾਰੇ ਫਰਜੀ ਵੀਡੀਓ ਅਪਲੋਡ ਕਰ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਇਹ ਸਾਰਾ ਕੁੱਝ ਭਾਜਪਾ ਦੇ ਇਸ਼ਾਰੇ ਤੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਜੀ ਨੇ ਇਹ ਵੀਡੀਓ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੇ ਅੰਕੜਿਆਂ ਨੂੰ ਝੁਠਲਾਉਣ ਖਾਤਰ ਕੀਤੀ ਹੈ ਪਰ ਉਹ ਆਪਣੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕਣਗੇ।

LEAVE A REPLY

Please enter your comment!
Please enter your name here