ਪੰਜਾਬ ਫਿਲੌਰ ਸ਼ਹਿਰ ਅੰਦਰ ਚੋਰਾਂ ਦੀ ਦਹਿਸ਼ਤ/ ਘਰ ਦੇ ਤਾਲੇ ਤੋੜ ਕੇ ਨਕਦੀ ਤੇ ਗਹਿਣੇ ਚੋਰੀ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - August 12, 2026 0 2 Facebook Twitter Pinterest WhatsApp ਫਿਲੌਰ ਸ਼ਹਿਰ ਅੰਦਰ ਚੋਰਾਂ ਦੀਆਂ ਸਰਗਰਮੀਆਂ ਨੇ ਲੋਕਾਂ ਦੇ ਨੱਕ ਵਿਚ ਦੰਮ ਕਰ ਰੱਖਿਆ ਹੈ। ਤਾਜ਼ਾ ਮਾਮਲਾ ਸ਼ਹਿਰ ਦੇ ਪੰਡੇਰਾ ਇਲਕੇ ਤੋਂ ਸਾਹਮਣੇ ਆਈ ਹੈ, ਜਿੱਥੇ ਘਰ ਅੰਦਰ ਦਾਖਲ ਹੋਏ ਚੋਰ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਘਟਨਾ ਵੇਲੇ ਪਰਿਵਾਰ ਕਿਤੇ ਗਿਆ ਹੋਇਆ ਸੀ ਜਦੋਂ ਵਾਪਸ ਆਏ ਤਾਂ ਘਰ ਦੇ ਤਾਲੇ ਟੁੱਟੇ ਹੋਏ ਸੀ ਅਤ ਅਲਮਾਰੀ ਵਿਚੋਂ ਨਕਦੀ ਅਤੇ ਗਹਿਣੇ ਗਾਇਬ ਸਨ। ਘਰ ਦੀ ਮਾਲਕਣ ਪੂਨਮ ਨਈਅਰ ਮੁਤਾਬਕ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਨੇ ਪ੍ਰਸ਼ਾਸਨ ਤੋਂ ਦੋਸ਼ੀਆਂ ਦੀ ਛੇਤੀ ਟਰੇਸ ਕਰ ਕੇ ਗਿਫਤਾਰ ਕਰਨ ਦੀ ਮੰਗ ਕੀਤੀ ਹੈ। ਉਧਰ ਘਨਟਾ ਤੋਂ ਬਾਅਦ ਸਥਾਨਕ ਵਾਸੀਆਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਫਿਲੌਰ ਇਲਾਕੇ ਵਿੱਚ ਚੋਰੀਆਂ ਵੱਧ ਰਹੀਆਂ ਹਨ। ਸਥਾਨਕ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਅੰਦਰ ਪੁਲਿਸ ਗਸ਼ਤ ਵਧਾਉਣ ਦੇ ਨਾਲ ਨਾਲ ਚੋਰਾਂ ਵਿਰੁਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ।