ਪੰਜਾਬ ਅੰਮ੍ਰਿਤਸਰ ਪੁਲਿਸ ਨੇ ਵਧਾਈ ਰਾਤ ਦੀ ਚੌਕਸੀ/ ਸ਼ਹਿਰ ਵਿਚ ਵਿਆਪਕ ਨਾਕਾਬੰਦੀ ਤੇ ਚੈਕਿੰਗ/ ਸੀਪੀ ਹਰਮਨਬੀਰ ਸਿੰਘ ਗਿੱਲ ਨੇ ਲਿਆ ਜਾਇਜ਼ਾ By admin - August 12, 2026 0 2 Facebook Twitter Pinterest WhatsApp ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਦੇਰ ਰਾਤ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਨਾਕਾ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਸਥਾਨਾਂ ’ਤੇ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵੱਲੋਂ ਖੁਦ ਨਾਕਿਆਂ ’ਤੇ ਪਹੁੰਚ ਕੇ ਪੁਲਿਸ ਫੋਰਸ ਦੀ ਡਿਊਟੀ ਦੀ ਨਿਗਰਾਨੀ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਰਾਤ ਸਮੇਂ ਪੂਰੀ ਚੌਕਸੀ ਅਤੇ ਪੇਸ਼ੇਵਰ ਢੰਗ ਨਾਲ ਡਿਊਟੀ ਨਿਭਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਨਾਈਟ ਡੋਮੀਨੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ, ਵਾਹਨਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਕਮਿਸ਼ਨਰ ਪੁਲਿਸ ਵੱਲੋਂ ਡਿਊਟੀ ਦੌਰਾਨ ਬਿਹਤਰੀਨ ਕਾਰਗੁਜ਼ਾਰੀ, ਮੁਸਤੈਦੀ ਅਤੇ ਪੇਸ਼ੇਵਰ ਵਚਨਬੱਧਤਾ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਰਿਵਾਰਡ ਦੇ ਕੇ ਉਤਸ਼ਾਹਿਤ ਕੀਤਾ ਗਿਆ। ਸੀ.ਪੀ. ਅੰਮ੍ਰਿਤਸਰ ਨੇ ਕਿਹਾ ਕਿ ਪੁਲਿਸ ਫੋਰਸ ਦੀ ਮੁਸਤੈਦੀ ਅਤੇ ਲੋਕਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਅਜਿਹੀਆਂ ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਤੁਰੰਤ 112 ਤੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ।