ਜਲੰਧਰ ਪੁਲਿਸ ਦਾ ਸਮਾਜ ਵਿਰੋਧੀ ਅਨਸਰਾਂ ’ਤੇ ਐਕਸ਼ਨ/ ਡਕੈਟੀ ਤੇ ਨਸ਼ਾ ਤਸਕਰੀ ਮਾਮਲੇ ਦੇ ਦੋ ਮੁਲਜ਼ਮ ਕਾਬੂ/ ਵੱਖ ਵੱਖ ਮਾਮਲਿਆਂ ’ਚ ਲੋੜੀਂਦੇ ਸੀ ਦੋਵੇਂ ਮੁਲਜ਼ਮ

0
2

ਜਲੰਧਰ ਦੀ ਬਸਤੀ ਬਾਬਾ ਖੇਲ ਪੁਲਿਸ ਨੇ ਡਕੈਤੀ ਤੇ ਨਸ਼ਾ ਤਸਕਰੀ ਮਾਮਲਿਆਂ ਵਿਚ ਲੋੜੀਂਦੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਉਰਫ਼ ਮਨੀ ਪੁੱਤਰ ਬਲਰਾਮ ਅਤੇ ਰਾਹੁਲ ਪੁੱਤਰ ਰਾਜ ਕੁਮਾਰ ਦੋਵੇਂ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜੇ ਵਿਚੋਂ ਮੋਬਾਈਲ ਫੋਨ, ਔਰਤਾਂ ਦੇ ਪਰਸ, ਇੱਕ ਮੋਟਰਸਾਈਕਲ ਅਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਢਲੀ ਪੁਲਿਸ ਜਾਂਚ ਮੁਤਾਬਕ ਮੁਲਜ਼ਮ ਮਨੀਸ਼ ਵਿਰੁੱਧ 13 ਮਾਮਲੇ ਦਰਜ ਹਨ, ਜਦੋਂ ਕਿ ਰਾਹੁਲ ਵਿਰੁੱਧ 7 ਮਾਮਲੇ ਦਰਜ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਕੀਤੇ ਗਏ ਇੱਕ ਆਪ੍ਰੇਸ਼ਨ ਦੌਰਾਨ ਬਸਤੀ ਬਾਬਾ ਖੇਲ ਪੁਲਿਸ ਸਟੇਸ਼ਨ ਦੇ ਐਸਐਚਓ ਜੈ ਇੰਦਰ ਸਿੰਘ ਅਤੇ ਬਸਤੀ ਬਾਬਾ ਖੇਲ ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਇੱਕ ਵੀਡੀਓ ਪੋਸਟ ਕੀਤੀ ਹੈ, ਜਿਸ ਵਿਚ ਦੋਵੇਂ ਮੁਲਜ਼ਮਾਂ ਦੀਆਂ ਲੱਤਾਂ ‘ਤੇ ਪਲਾਸਟਰ ਲੱਗਾ ਹੋਇਆ ਹੈ ਅਤੇ ਨਾਲ ਇਕ ਗੀਤ ਵੀ ਚੱਲ ਰਿਹਾ ਹੈ।

LEAVE A REPLY

Please enter your comment!
Please enter your name here