ਪੰਜਾਬ ਅਕਾਲੀ ਦਲ ਦਾ ਨਸ਼ਿਆਂ ਨੂੰ ਲੈ ਕੇ ਸਰਕਾਰ ਵੱਲ ਨਿਸ਼ਾਨਾ/ ਬੁਲਾਰਾ ਕਲੇਰ ਨੇ ਬਿਆਨ ਜਾਰੀ ਕਰ ਚੁੱਕੇ ਸਵਾਲ/ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਦਾ ਦਿੱਤਾ ਹਵਾਲਾ By admin - August 12, 2026 0 2 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਪਾਰਟੀ ਬੁਲਾਰਾ ਅਰਸ਼ਦੀਪ ਕਲੇਰ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦੀ ਕਥਿਤ ਡਰੱਗ ਓਵਰਡੋਜ਼ ਕਾਰਨ ਹੋਈ ਮੌਤ ਦੇ ਹਵਾਲੇ ਨਾਲ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਨੇ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ ਜਦਕਿ ਸਰਕਾਰ ਇਸ ਨੂੰ ਲਗਾਤਾਰ ਝੁਠਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਤਾਂ ਪੰਜਾਬ ਸਰਕਾਰ ਨੂੰ ਹੁਣ ਚੁੱਪ ਰਹਿਣ ਦੀ ਬਜਾਏ ਲੋਕਾਂ ਦੇ ਸਾਹਮਣੇ ਆ ਕੇ ਜਵਾਬ ਦੇਣਾ ਚਾਹੀਦਾ ਹੈ।