ਬਰਨਾਲਾ ਵਿਖੇ ਬੀਕੇਯੂ ਉਗਰਾਹਾਂ ਦੀ ਮੀਟਿੰਗ/ ਕਾਰਪੋਰੇਟ ਕੰਪਨੀਆਂ ਅੱਗੇ ਧਰਨਿਆਂ ਦਾ ਐਲਾਨ/ 20 ਨੂੰ ਵੱਖ-ਵੱਖ ਥਾਵਾਂ ’ਤੇ ਗੂੰਜੇਗੀ ਕਿਸਾਨਾਂ ਦੀ ਆਵਾਜ਼

0
2

ਕਿਸਾਨ ਜਥੇਬੰਦੀਆਂ ਨੂੰ ਭਾਰਤ-ਅਮਰੀਕਾ ਸਮਝੌਤੇ, ਲੈਂਡ ਪੁਲਿੰਗ ਨੀਤੀ ਤੇ ਐਮਐਸਪੀ ਦੀ ਗਾਰੰਟੀ ਸਮੇਤ ਅਨੇਕਾਂ ਮੰਗਾਂ ਨੂੰ ਲੈ ਕੇ ਸਰਕਾਰਾਂ ਖਿਲਾਫ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 20 ਅਗੱਸਤ ਨੂੰ ਕਾਰਪੋਰੇਟ ਕੰਪਨੀਆਂ ਅੱਗੇ ਧਰਨੇ ਪ੍ਰਦਰਸ਼ਨ ਦਿੱਤੇ ਜਾ ਰਹੇ ਨੇ। ਇਸ ਦੀਆਂ ਤਿਆਰੀਆਂ ਸਬੰਧੀ ਅੱਜ ਬਰਨਾਲਾ ਦੇ ਚੀਮਾ ਵਿਖੇ ਬੂਕੇਯੂ ਉਗਰਾਹਾਂ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੋਈ ਮੀਟਿੰਗ ਦੌਰਾਨ 20 ਅਸੱਗਤ ਤੇ ਧਰਨਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ 20 ਅਗਸਤ ਨੂੰ ਬਠਿੰਡਾ ਸਥਿਤ ਕਾਰਗਿਲ ਫੈਕਟਰੀ, ਸੰਗਰੂਰ ਦੇ ਚੰਨੋ ਵਿਖੇ ਪੈਪਸੀਕੋ ਫੈਕਟਰੀ ਅਤੇ ਅੰਮ੍ਰਿਤਸਰ ਵਿੱਚ ਵਰਲਡ ਬੈਂਕ ਦੇ ਪਾਣੀ ਪ੍ਰੋਜੈਕਟ ਮੂਹਰੇ ਕਿਸਾਨ ਧਰਨੇ ਦੇਣਗੇ। ਕਿਸਾਨ ਆਗੂਆਂ ਮੁਤਾਬਕ ਇਨ੍ਹਾਂ ਧਰਨਿਆਂ ਦਾ ਮੁੱਖ ਮਕਸਦ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ, ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣਾ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਪੀਡੀਐੱਸ ਦੇ ਹੱਕਾਂ ਸਮੇਤ ਕਿਸਾਨਾਂ ਨਾਲ ਜੁੜੀਆਂ ਹੋਰ ਮੰਗਾਂ ਨੂੰ ਉਠਾਉਣਾ ਹੈ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਅਤੇ ਵੱਡੀਆਂ ਕੰਪਨੀਆਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ 20 ਅਗਸਤ ਦੇ ਧਰਨਿਆਂ ਰਾਹੀਂ ਸਰਕਾਰਾਂ ਅਤੇ ਕੰਪਨੀਆਂ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚਾਈ ਜਾਵੇਗੀ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਕਰਜ਼ਾ ਕਾਨੂੰਨ ਲਿਆਉਣ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ, ਬਿਜਲੀ ਅਤੇ ਬੀਜ ਬਿੱਲਾਂ ਸਮੇਤ ਲੋਕ ਦੋਖੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਮਹਿੰਗਾਈ ’ਤੇ ਕਾਬੂ ਪਾਉਣ ਦੀਆਂ ਮੰਗਾਂ ਵੀ ਉਠਾਈਆਂ ਗਈਆਂ ਹਨ।
ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਅਤੇ ਪਾਣੀ ਦੇ ਸਰੋਤਾਂ ਨੂੰ ਕੰਪਨੀਆਂ ਦੇ ਹਵਾਲੇ ਕਰਨ ਦੀ ਨੀਤੀ ਰੱਦ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਜਥੇਬੰਦੀ ਨੇ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਐਕਸ਼ਨ ਦੀ ਹਮਾਇਤ ਕਰਨ ਦਾ ਵੀ ਫੈਸਲਾ ਲਿਆ। ਇਸ ਤੋਂ ਇਲਾਵਾ ਹੰਸਰਾਜ ਤੇ ਪਾਸ ਦੀ ਯਾਦਗਾਰ ਨਾਲ ਹੋਈ ਕਥਿਤ ਘਟਨਾ ਦੀ ਨਿਖੇਧੀ ਕਰਦਿਆਂ 9 ਸਤੰਬਰ ਨੂੰ ਹੋਣ ਵਾਲੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਜਥੇਬੰਦੀ ਨੇ ਸਪੱਸ਼ਟ ਕੀਤਾ ਹੈ ਕਿ 20 ਅਗਸਤ ਦੇ ਧਰਨਿਆਂ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਸਮੇਤ ਕਾਰਪੋਰੇਟ ਕੰਪਨੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here