ਗੁਰਦਾਸਪੁਰ ਪੁਲਿਸ ਵੱਲੋਂ ਸ਼ਰਾਬ ਤਸਕਰੀ ਦਾ ਪਰਦਾਫਾਸ਼/ ਡੇਅਰੀ ਦੀ ਆੜ ਹੇਠ ਕੀਤੀ ਜਾ ਰਿਹਾ ਸੀ ਸ਼ਰਾਬ ਦਾ ਧੰਦਾ/ ਪੁਲਿਸ ਨੇ 6 ਪੇਟੀਆਂ ਸ਼ਰਾਬ ਸਮੇਤ ਕੀਤਾ ਗ੍ਰਿਫਤਾਰ

0
3

ਗੁਰਦਾਸਪੁਰ ਥਾਣਾ ਸਿਟੀ ਪੁਲਿਸ ਨੇ ਡੇਅਰੀ ਦੀ ਆੜ ਹੇਠ ਨਾਜਾਇਜ਼ ਸ਼ਰਾਬ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸ਼ਹਿਰ ਦੇ ਕਾਦਰੀ ਮੁਹੱਲੇ ਵਿਖੇ ਸਥਿਤ ਘਰ ਵਿਚ ਛਾਪੇਮਾਰੀ ਕਰ ਕੇ ਸ਼ਰਾਬ ਦੀਆਂ 6 ਪੇਟੀਆਂ ਬਰਾਮਦ ਕੀਤੀਆਂ ਨੇ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਵੱਲੋਂ ਕਾਫੀ ਸਮੇਂ ਤੋਂ ਨਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ ਜਿਸ ਦੀ ਗੁਪਤ ਇਤਲਾਹ ਮਿਲਣ ਬਾਅਦ ਛਾਪੇਮਾਰੀ ਕਰ ਕੇ ਬਰਾਮਦਗੀ ਕੀਤੀ ਗਈ ਹੈ।  ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here