ਪੰਜਾਬ ਗੁਰਦਾਸਪੁਰ ‘ਚ ਅਵਾਰਾ ਕੁੱਤਿਆਂ ਤੋਂ ਲੋਕ ਪਰੇਸ਼ਾਨ/ ਲੋਕਾਂ ਨੇ ਜਲਦੀ ਰੋਕਥਾਮ ਦੀ ਕੀਤੀ ਮੰਗ/ ਕੌਂਸਲ ਪ੍ਰਧਾਨ ਪਾਹੜਾਂ ਵੱਲੋਂ ਛੇਤੀ ਹੱਲ ਦਾ ਭਰੋਸਾ By admin - August 13, 2026 0 2 Facebook Twitter Pinterest WhatsApp ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਤਾਦਾਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸ਼ਹਿਰ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿੱਚ ਵੱਡੀ ਗਿਣਤੀ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵੱਲੋਂ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਇਸ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। ਨਗਰ ਕੌਂਸਲ ਪ੍ਰਧਾਨ ਬਲਜੀਤ ਪਾਹੜਾ ਨੇ ਕਿਹਾ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਟੈਂਡਰ ਲਗਾ ਦਿੱਤੇ ਗਏ ਹਨ ਅਤੇ ਜਲਦ ਹੀ ਇਸ ਦਿਸ਼ਾ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਿੱਚ ਘੁੰਮ ਰਹੇ ਕੁੱਤਿਆਂ ਨੂੰ ਫੜ ਕੇ ਉਨਾਂ ਦੀ ਨਸਬੰਦੀ ਕੀਤੀ ਜਾਵੇਗੀ ਤਾਂ ਜੋ ਉਹਨਾਂ ਦੀ ਪਾਪੂਲੇਸ਼ਨ ਰੋਕੀ ਜਾ ਸਕੇ ਤੇ ਨਾਲ ਹੀ ਖੂੰਖਾਰ ਕੁੱਤਿਆਂ ਨੂੰ ਵੱਖਰੇ ਤੌਰ ‘ਤੇ ਸੰਭਾਲਣ ਲਈ ਸ਼ੈਲਟਰ ਹੋਮ ਦੀ ਵਿਵਸਥਾ ਕੀਤੀ ਜਾਵੇਗੀ। ਇਨ੍ਹਾਂ ਕੁੱਤਿਆਂ ਨੂੰ ਸ਼ੈਲਟਰ ਹੋਮ ਵਿੱਚ ਰੱਖ ਕੇ ਉਥੇ ਹੀ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ। ਨਗਰ ਕੌਂਸਲ ਪ੍ਰਧਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ‘ਤੇ ਜਲਦ ਨਕੇਲ ਪਾਈ ਜਾਵੇਗੀ ਅਤੇ ਲੋਕਾਂ ਨੂੰ ਇਸ ਤੋਂ ਰਾਹਤ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।