ਪੰਜਾਬ ਮਨਪ੍ਰੀਤ ਇਆਲੀ ਦਾ ਪੈਰੋਲ ਮਾਮਲੇ ’ਚ ਵੱਡਾ ਬਿਆਨ/ ਕੇਵਲ ਇਕ ਦਿਨ ਦੀ ਪੈਰੋਲ ਨੂੰ ਲੈ ਕੇ ਚੁੱਕੇ ਸਵਾਲ/ ਘੱਟੋ ਘੱਟ 10 ਦਿਨਾਂ ਦੀ ਪੈਰੋਲ ਦੇਣ ਦੀ ਕੀਤੀ ਮੰਗ By admin - August 13, 2026 0 2 Facebook Twitter Pinterest WhatsApp ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਭਾਈ ਹਵਾਰਾ ਨੂੰ ਕੇਵਲ ਇਕ ਦਿਨ ਦੀ ਪੈਰੋਲ ਦੇਣ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਸਖਤ ਨਿੰਦਾ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਭਾਈ ਹਵਾਰਾ 30 ਸਾਲਾਂ ਤੋਂ ਜੇਲ੍ਹ ਅੰਦਰ ਬੰਦ ਨੇ ਪਰ ਕੇਂਦਰ ਸਰਕਾਰ ਵੱਲੋਂ ਕੇਵਲ ਇਕ ਦਿਨ ਦੀ ਪੈਰੋਲ ਦੇਣਾ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦੇ ਨਾਲ ਨਾਲ ਸਿੱਖਾਂ ਨਾਲ ਵੱਡਾ ਵਿਤਕਰਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਭਾਈ ਹਵਾਰਾ ਨੂੰ ਘੱਟੋ ਘੱਟ 10 ਦਿਨਾਂ ਦੀ ਪੈਰੋਲ ਦੇਣ ਦੀ ਮੰਗ ਕੀਤੀ ਤਾਂ ਜੋ ਉਹ ਆਪਣੀ ਬਿਮਾਰ ਮਾਤਾ ਦੀ ਦੇਖਭਾਲ ਕਰ ਸਕਣ। ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਮਾਤਾ ਜੀ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਲਈ ਕਾਮਨਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਈ ਹਵਾਰਾ ਨੂੰ ਸਿਰਫ਼ ਇੱਕ ਦਿਨ ਦੀ ਪੈਰੋਲ ਦੇਣਾ ਬਹੁਤ ਹੀ ਧੱਕੇਸ਼ਾਹੀ ਭਰਿਆ ਫ਼ੈਸਲਾ ਹੈ, ਜਿਸ ਦੀ ਅਸੀਂ ਪੁਰਜ਼ੋਰ ਨਿਖੇਧੀ ਕਰਦੇ ਹਾਂ। ਕੇਂਦਰ ਸਰਕਾਰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਘੱਟੋ-ਘੱਟ 10 ਦਿਨ ਦੀ ਪੈਰੋਲ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਤੀ ਜਾਵੇ।