ਪੰਜਾਬ ਜਲੰਧਰ ’ਚ ਨਿੱਜੀ ਬੱਸ ਦੀ ਟੱਕਰ ਨਾਲ 1 ਮੌਤ/ ਕਰਤਾਰ ਬੱਸ ਨੇ ਡਿਲੀਵਰੀ ਬੁਆਏ ਨੂੰ ਮਾਰੀ ਟੱਕਰ/ ਪੁਲਿਸ ਨੇ ਕੰਡਕਟਰ ਨੂੰ ਹਿਰਾਸਤ ਚ ਲੈ ਕੇ ਜਾਂਚ ਆਰੰਬੀ By admin - August 15, 2026 0 2 Facebook Twitter Pinterest WhatsApp ਜਲੰਧਰ ਸ਼ਹਿਰ ਦੇ ਅਲਾਸਕਾ ਚੌਕ ‘ਤੇ ਕਰਤਾਰ ਬੱਸ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਾਵਨ ਦੀ ਮੌਤ ਹੋ ਗ ਗਈ। ਮ੍ਰਿਤਕ ਦੀ ਪਛਾਣ ਅਰੁਣ ਵਜੋਂ ਹੋਈ ਹੈ, ਜੋ ਇੱਕ ਨਿੱਜੀ ਕੰਪਨੀ ਲਈ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਭੱਜ ਗਿਆ, ਜਦੋਂ ਕਿ ਕੰਡਕਟਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਕੰਡਕਟਰ ਨੇ ਪੁਲਿਸ ਨੂੰ ਦੱਸਿਆ ਕਿ ਸਕੂਟਰ ਸਵਾਰ ਨੂੰ ਬੱਸ ਦੇ ਪਿਛਲੇ ਟਾਇਰ ਨਾਲ ਟੱਕਰ ਮਾਰ ਦਿੱਤੀ ਗਈ ਸੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਰਾਦਰੀ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਏਐਸਆਈ ਵਿਨੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਨੂੰ ਕਰਤਾਰ ਬੱਸ ਨੇ ਟੱਕਰ ਮਾਰ ਦਿੱਤੀ ਹੈ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਜਾਂਚ ਦੌਰਾਨ ਇਹ ਪਤਾ ਲੱਗਿਆ ਕਿ ਮ੍ਰਿਤਕ ਬਸਤੀ ਸ਼ੇਖ ਦਾ ਰਹਿਣ ਵਾਲਾ ਸੀ, ਅਤੇ ਉਹ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।