ਪੰਜਾਬ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਜਥੇਦਾਰ ਗੜਗੱਜ/ ਜੋੜਾ ਘਰ ਅੰਦਰ ਸੇਵਾ ਕਰਦੇ ਨਜ਼ਰ ਆਏ ਜਥੇਦਾਰ By admin - August 15, 2026 0 2 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਸਿੱਖ ਮਿਸ਼ਨਰੀ ਕਾਲਜ ਵਿਖੇ ਪਹੁੰਚੇ ਜਿੱਤੇ ਉਨ੍ਹਾਂ ਨੇ ਆਪਣੇ ਸਨਮਾਨ ਲਈ ਰੱਖੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਤਖਤ ਸਾਹਿਬ ਕੇਸਗੜ੍ਹ ਸਾਹਿਬ ਦੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ ਵੀ ਕੀਤੀ। ਜਾਣਕਾਰੀ ਅਨੁਸਾਰ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਜਥੇਦਾਰ ਵੱਲੋਂ ਇਸ ਤਰ੍ਹਾਂ ਜੋੜਾ ਘਰ ਵਿਖੇ ਇਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ ਹੋਵੇ। ਜਥੇਦਾਰ ਗੜਗੱਜ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਅਤੇ ਅੱਜ ਸਥਾਨਕ ਸਿੱਖ ਮਿਸ਼ਨਰੀ ਕਾਲਜ ਵਿਖੇ ਉਨ੍ਹਾਂ ਦੇ ਸਨਮਾਨ ਲਈ ਪ੍ਰੋਗਰਾਮ ਰੱਖਿਆ ਗਿਆ ਸੀ।