ਫਤਹਿਗੜ੍ਹ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ/ ਸਪੀਕਰ ਕੁਲਤਾਰ ਸੰਧਵਾਂ ਨੇ ਕੀਤੀ ਸ਼ਿਰਕਤ/ ਤਿਰੰਗਾ ਲਹਿਰਾਉਣ ਦੀ ਨਿਭਾਈ ਰਸਮ

0
2

80ਵੇਂ ਆਜ਼ਾਦੀ ਦਿਵਸ ਦੇ ਮੌਕੇ ਅੱਜ ਫਤਹਿਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਮਾਧੋਪੁਰ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਸਮਾਨ ਵਿੱਚ ਗੁਬਾਰੇ ਛੱਡ ਕੇ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਪਰੇਡ ਕਮਾਂਡਰ ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਮੁੱਖ ਮਹਿਮਾਨ ਨੇ ਸਲਾਮੀ ਲਈ। ਸਮਾਗਮ ਦੌਰਾਨ ਸੁਤੰਤਰਤਾ ਸੰਗਰਾਮੀਆਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਬਲਾਕ ਵਿਚ ਜਾ ਕੇ ਹੀ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥਣਾਂ ਵੱਲੋਂ ਪੇਸ਼ ਰਵਾਇਤੀ ਲੋਕ ਨਾਚ ਗਿੱਧਾ ਤੇ ਭੰਗੜਾ ਦੇ ਨਾਲ ਨਾਲ ਗੱਤਕਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ।ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਵ੍ਹੀਲ ਚੇਅਰ ਵੰਡੇ।

LEAVE A REPLY

Please enter your comment!
Please enter your name here