ਸੁਖਬੀਰ ਬਾਦਲ ’ਤੇ ਹਮਲੇ ਬਾਰੇ ਚੌੜਾ ਦਾ ਵੱਡਾ ਬਿਆਨ/ ਕੀਤੇ ਗੁਨਾਹਾਂ ਨੂੰ ਦੱਸਿਆ ਹਮਲੇ ਲਈ ਜ਼ਿੰਮੇਵਾਰ

0
3

 

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਨਾਦੇੜ ਸਾਹਿਬ ਵਿਖੇ ਹੋਏ ਹਮਲੇ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ ਅਤੇ ਵੱਖ ਵੱਖ ਧਿਰਾਂ ਵੱਲੋਂ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਨੇ। ਇਸੇ ਤਹਿਤ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਨਾਰਾਇਣ ਸਿੰਘ ਚੌੜਾ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਗੁਨਾਹ ਹੀ ਐਨੇ ਜ਼ਿਆਦਾ ਹਨ ਕਿ ਜਦੋਂ ਕੋਈ ਖਾਲਸਾਈ ਰੂਹ ਸਿੱਖ ਸਿੰਘ ਉਹਨੂੰ ਸਾਹਮਣੇ ਵੇਖਦਾ ਹੈ ਤਾਂ ਹਮਲਾ ਕਰ ਦਿੰਦਾ ਹੈ। ਨਾਰਾਇਣ ਸਿੰਘ ਚੌੜਾ ਨੇ ਹਮਲਾ ਕਰਨ ਵਾਲੇ ਸਖਸ਼ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ।
ਦੱਸ ਦਈਏ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਇਸ ਹਮਲੇ ਦਾ 2024 ਵਿਚ ਹੋਏ ਹਮਲੇ ਨਾਲ ਸਬੰਧ ਹੋਣ ਦੀ ਸ਼ੰਕਾ ਜਾਹਰ ਕਰਦਿਆਂ ਮਾਮਲੇ ਦੀ ਸੀਬੀਆਈ ਤੋਂ  ਜਾਂਚ ਮੰਗੀ ਸੀ। ਜਿਸ ਤੋਂ ਬਾਅਦ ਉਸ ਵੇਲੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਡੇਰਾ ਬਾਬਾ ਨਾਨਕ ਦੇ ਨਾਰਾਇਣ ਸਿੰਘ ਚੌੜਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਚੌੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਨੰਦੇੜ ਸਾਹਿਬ ਵਿਖੇ ਹਮਲਾ ਕਰਨ ਵਾਲੇ ਨਿਹੰਗ ਸਿੰਘ ਨੂੰ ਉਹ ਨਹੀਂ ਜਾਣਦਾ। ਉਸਨੇ ਵੀ ਟੀਵੀ ‘ਤੇ ਹੀ ਉਸਦੀ ਤਸਵੀਰ ਦੇਖੀ ਹੈ। ਉਸਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਅਪਰਾਧਾਂ ਲਈ ਕੋਈ ਮੁਆਫ਼ੀ ਨਹੀਂ ਹੈ। ਸੁਖਬੀਰ ਬਾਦਲ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਿਸ ਦੇ ਰੋਸ ਵਜੋਂ ਸਿੱਖ ਗੁੱਸੇ ਵਿੱਚ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਕਰ ਰਹੇ ਹਨ।
ਉਸਨੇ ਕਿਹਾ ਕਿ ਪੰਜਾਬ ਸਰਕਾਰ ਦੀ ਉਸਦੀ ਜ਼ਮਾਨਤ ਵਿੱਚ ਕੋਈ ਭੂਮਿਕਾ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨੇ ਉਸਦੇ ਖਿਲਾਫ ਆਪਣਾ ਬਿਆਨ ਦਰਜ ਨਹੀਂ ਕਰਵਾਇਆ, ਜਿਸ ਕਾਰਨ ਮਾਣਯੋਗ ਅਦਾਲਤ ਨੇ ਉਸਨੂੰ ਜ਼ਮਾਨਤ ਦੇ ਦਿੱਤੀ। ਉਸਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਆਪਣਾ ਬਿਆਨ ਦਰਜ ਕਰਵਾਉਣ ਕਿਉਂ ਨਹੀਂ ਗਿਆ, ਹਾਲਾਂਕਿ ਪੁਲਿਸ ਵਾਰ-ਵਾਰ ਉਸਦਾ ਬਿਆਨ ਦਰਜ ਕਰਵਾਉਣ ਗਈ।
ਉਸਨੇ ਇਹ ਵੀ ਕਿਹਾ ਕਿ ਉਸ ਵੇਲੇ ਦਰਜ ਕੀਤੀ ਗਈ ਐਫ ਆਈ ਆਰ ਵਿੱਚ ਕਿਹਾ ਗਿਆ ਹੈ ਕਿ ਗੋਲੀ ਉਸ ਵੇਲੇ ਹੋਈ ਖਿੱਚੋਤਾਣ ਦੌਰਾਨ ਚਲੀ ਸੀ। ਉਸਨੇ ਕਿਹਾ ਕਿ ਗੋਲੀ ਉਸਦੇ ਦੁਆਰਾ ਚਲਾਈ ਗਈ ਸੀ ਜਾਂ ਇਹ ਉਹਨਾਂ ਲੋਕਾਂ ਦੁਆਰਾ ਚਲਾਈ ਗਈ ਸੀ ਜੋ ਉਸਨੂੰ ਖਿੱਚ ਰਹੇ ਸਨ ਇਹ ਵੀ ਜਾਂਚ ਦਾ ਵਿਸ਼ਾ ਹੋਣਾ ਚਾਹੀਦਾ ਸੀ। ਸੀਬੀਆਈ ਜਾਂਚ ‘ਤੇ ਬੋਲਦਿਆਂ ਉਸਨੇ ਕਿਹਾ ਕਿ ਇਹ ਸਰਕਾਰ ਦਾ ਫੈਸਲਾ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣੀ ਹੈ ਜਾਂ ਨਹੀਂ।

LEAVE A REPLY

Please enter your comment!
Please enter your name here