ਫਿਰੋਜ਼ਪੁਰ ਸਥਿਤ ਹੁਸੈਨੀਵਾਲਾ ਸਮਾਰਕ ਪਹੁੰਚੇ ਸੀਐਮ ਮਾਨ/ ਆਜ਼ਾਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਜਲੀ/ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਦਿੱਤਾ ਸੁਨੇਹਾ

0
5

ਮੁੱਖ ਮੰਤਰੀ ਮਾਨ ਅੱਜ ਫਿਰੋਜਪੁਰ ਹੁਸੈਨੀਵਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹੀਦੀ ਸਮਾਰਕ ਉਤੇ ਫੁੱਲ ਅਰਪਨ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਸਥਾਨਕ ਕੈਂਟ ਬੋਰਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਭਾਈਚਾਰੇ ਦੀ ਸਾਂਝ ਨੂੰ ਤੋੜਨ ਲਈ ਲੱਗੀਆਂ ਤਾਕਤਾਂ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ ਅਤੇ ਪੰਜਾਬ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਿਸਾਲ ਬਣਿਆ ਰਹੇਗਾ।
ਮੁੱਖ ਮੰਤਰੀ ਮਾਨ ਨੇ ਸਰਕਾਰ ਦੇ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਨਵੀਂ ਪਹਿਚਾਣ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। 2
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਵਿਕਾਸ, ਰੁਜ਼ਗਾਰ ਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਯਤਨ ਜਾਰੀ ਰਹਿਣਗੇ। ਅਖੀਰ ਵਿਚ ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here