ਪੰਜਾਬ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਨਸ਼ਿਆਂ ਖਿਲਾਫ ਐਕਸ਼ਨ/ ਨਸ਼ੇ ਦੀ ਕਮਾਈ ਤੋਂ ਬਣੀਆਂ ਇਮਾਰਤਾਂ ’ਤੇ ਚੱਲਿਆ ਪੀਲਾ ਪੰਜਾ/ ਨਸ਼ਿਆਂ ਦੇ ਪੂਰਨ ਖਾਤਮੇ ਤਕ ਮੁਹਿੰਮ ਜਾਰੀ ਰੱਖਣ ਦਾ ਐਲਾਨ By admin - August 16, 2026 0 2 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਤੇ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਮੰਡੀ ਕਿੱਲਿਆਂਵਾਲੀ ਵਿਖੇ ਦੋ ਨਸ਼ਾਂ ਤਸਕਰਾਂ ਦੀਆਂ ਗੈਰ ਕਾਨੂੰਨੀ ਉਸਾਰੀਆਂ ’ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜਮਾਂ ਨੇ ਇਹ ਉਸਾਰੀਆਂ ਨਸ਼ੇ ਦੀ ਆਮਦਨੀ ਨਾਲ ਕੀਤੀਆਂ ਸਨ, ਜਿਸ ਦੇ ਚਲਦਿਆਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਦੇ ਧੰਦੇ ਨਾਲ ਜੁੜਿਆ ਪਾਇਆ ਗਿਆ, ਉਸ ਦੀ ਨਸ਼ਿਆਂ ਰਾਹੀਂ ਬਣਾਈ ਜਾਇਦਾਦ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੰਪੀਟੈਂਟ ਅਥਾਰਟੀ, ਦਿੱਲੀ ਤੋਂ ਅਟੈਚ ਕਰਵਾ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਕਿੱਲਿਆਂਵਾਲੀ ਅਧੀਨ ਪੈਂਦੇ ਮੰਡੀ ਕਿੱਲਿਆਂਵਾਲੀ ਵਿਖੇ ਕਾਂਤਾ ਉਰਫ ਮਾਣੀ, ਸੁਨੀਲ ਕੁਮਾਰ ਉਰਫ ਸ਼ੀਲੂ ਪੁੱਤਰ ਰਾਮ ਨਿਵਾਸ (ਦੋਵੇਂ ਮਾਂ-ਪੁੱਤ) ਅਤੇ ਸਤਪਾਲ ਪੁੱਤਰ ਰਾਮ ਲਾਲ ਨਾਲ ਸਬੰਧਿਤ ਦੋ ਗੈਰ-ਕਾਨੂੰਨੀ ਇਮਾਰਤਾਂ ਨੂੰ ਸਮਰੱਥ ਅਥਾਰਟੀ ਦੇ ਹੁਕਮਾਂ ਅਨੁਸਾਰ ਢਾਹਿਆ ਗਿਆ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਿਭਾਗ ਦੀ ਸਹਾਇਤਾ ਲਈ ਗਈ ਅਤੇ ਸਾਰੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਕੀਤੀ ਗਈ ਹੈ।