Viral News ਸ਼੍ਰੋਮਣੀ ਅਕਾਲੀ ਦਲ ਨੇ ਸੀਐਮ ਮਾਨ ਦੇ ਬਿਆਨ ਦਾ ਕੀਤਾ ਵਿਰੋਧ/ ਐਸਜੀਪੀਸੀ ਬਾਰੇ ਗਲਤ-ਬਿਆਨੀ ਤੋਂ ਗੁਰੇਜ ਕਰਨ ਦੀ ਦਿੱਤੀ ਸਲਾਹ/ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਨੇ ਬਿਆਨ ਜਾਰੀ ਕਰ ਕੇ ਚੁੱਕੇ ਸਵਾਲ By admin - June 9, 2025 0 139 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਸੀਐਮ ਮਾਨ ਦੇ ਐਸਜੀਪੀਸੀ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ’ਤੇ ਪਲਟਵਾਰ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਐਸਜੀਪੀਸੀ ਆਪਣੇ ਗੁਰਧਾਮਾਂ ਦੇ ਕੰਮ ਨੂੰ ਬਾਖੂਬੀ ਨਿਭਾਅ ਰਹੀ ਐ ਪਰ ਸੀਐਮ ਮਾਨ ਐਸਜੀਪੀਸੀ ਬਾਰੇ ਬਿਆਨਬਾਜੀ ਕਰ ਕੇ ਬੇਵਜ੍ਹਾ ਵਿਵਾਦ ਪੈਦਾ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੀ ਵਿਗੜਣ ਰਹੀ ਹਾਲਤ ਵੱਲ ਧਿਆਨ ਦੇਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਭੜਟਾਉਣ ਲਈ ਮੁੱਖ ਮੰਤਰੀ ਮਾਨ ਅਜਿਹੀ ਬਿਆਨਬਾਜ਼ੀ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਦਿੱਲੀ ਵਾਲਿਆਂ ਨਾਲ ਸਮਝੌਤਾ ਕਰ ਕੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਐਸਜੀਪੀਸੀ ਦੇ ਮਾਮਲਿਆਂ ਵਿਚ ਦਖਲ ਦੇਣ ਦੀ ਥਾਂ ਪੰਜਾਬ ਦੇ ਹਾਲਾਤ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਐ।