ਪੰਜਾਬ ਅੰਮ੍ਰਿਤਸਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ 1 ਕਿੱਲੋ 310 ਗਰਾਮ ਆਈਸ ਤੇ 3 ਪਿਸਟਲ ਬਰਾਮਦ/ ਰਾਵੀ ਕੰਢੇ ਸਰਕੰਡਿਆਂ ’ਚ ਪਈ ਮਿਲੀ ਖੇਪ By admin - August 16, 2026 0 3 Facebook Twitter Pinterest WhatsApp ਅੰਮ੍ਰਿਤਸਰ ਦੇ ਥਾਣਾ ਰਮਦਾਸ ਦੀ ਪੁਲਿਸ ਨੇ ਸਰਹੱਦ ਨੇੜਿਓਂ ਹਥਿਆਰ ਤੇ ਨਸ਼ੇ ਦੀ ਖੇਪ ਬਰਾਮਦ ਕੀਤੀ ਹੈ। ਇਹ ਖੇਪ ਦਰਿਆ ਕੰਢੇ ਸਰਕੰਡਿਆਂ ਵਿਚ ਪਈ ਮਿਲੀ ਹੈ। ਖੇਪ ਵਿਚ 1 ਕਿਲੋ 310 ਗ੍ਰਾਮ ਆਈਸ ਡਰੱਗ ਤੇ ਤਿੰਨ ਪਿਸਤੌਲ ਸ਼ਾਮਲ ਹਨ। ਇਹ ਖੇਪ ਨਸ਼ਾ ਡਰੋਨ ਰਾਹੀਂ ਪਾਕਿਸਤਾਨ ਤੋਂ ਆਉਣ ਦਾ ਸ਼ੱਕ ਹੈ। ਜਾਣਕਾਰੀ ਅਨੁਸਾਰ ਨੇ ਮੁਖਬਰ ਦੀ ਇਤਲਾਹ ਤੋਂ ਬਾਅਦ ਰਾਵੀ ਦਰਿਆ ਨੇੜੇ ਸਰਕੰਡਿਆਂ ਵਾਲੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਤਿੰਨ ਪੈਕਟ ਬਰਾਮਦ ਹੋਏ। ਜਦੋਂ ਇਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ ਵਿੱਚੋਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲ ਮਿਲੇ। ਨਸ਼ੀਲਾ ਪਦਾਰਥ ਅਤੇ ਹਥਿਆਰ ਗੁਆਂਢੀ ਮੁਲਕ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਗਏ ਸਨ। ਹਾਲਾਂਕਿ ਇਸ ਸਬੰਧੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਥਾਣਾ ਰਮਦਾਸ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਹੁਣ ਇਸ ਖੇਪ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।